650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡ੍ਰੋਨ ਸ਼ੋਅ ਕਰਵਾਇਆ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਇਆ
Publish Date: Thu, 17 Sep 2026 04:28 PM (IST)
Updated Date: Fri, 18 Sep 2026 04:03 AM (IST)
ਫ਼ੋਟੋ ਫ਼ਾਈਲ : 1 ਫੋਟੋ ਕੈਪਸਨ : ਸਮਾਗਮ ਦੌਰਾਨ ਹਲਕਾ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ, ਐੱਸਡੀਐੱਮ ਹਰਵੀਰ ਕੌਰ ਬਰਾੜ ਤੇ ਹੋਰ। ਗਰਗ, ਪੰਜਾਬੀ ਜਾਗਰਣ, ਅਮਲੋਹ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਾਣਾ ਮੰਡੀ ਵਿਖੇ ਸ਼ਾਨਦਾਰ ਡ੍ਰੋਨ ਸ਼ੋਅ ਕਰਵਾਇਆ ਗਿਆ, ਜਿਸ ’ਚ ਸੰਗਤ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿੱਥੇ ਵੱਖ-ਵੱਖ ਥਾਵਾਂ ’ਤੇ ਸਮਾਗਮ ਕਰਵਾਏ ਜਾ ਰਹੇ ਹਨ, ਉੱਥੇ ਹੀ ਸੂਬੇ ਭਰ ’ਚ 92 ਡ੍ਰੋਨ ਸ਼ੋਅ ਕਰਵਾਏ ਜਾ ਰਹੇ ਹਨ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲੰਧਰ ਨੇੜੇ ਡੇਰਾ ਬੱਲਾਂ ਵਿਖੇ 37 ਕਰੋੜ ਦੀ ਲਾਗਤ ਨਾਲ 10.4 ਏਕੜ ਰਕਬੇ ’ਚ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ’ ਬਣਾਇਆ ਜਾ ਰਿਹਾ ਹੈ। ਰਾਤ ਵੇਲੇ ਅਸਮਾਨ ’ਚ ਇਕੱਠੇ ਉੱਡੇ 500 ਡ੍ਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਵਿਚਾਰਧਾਰਾ ਨੂੰ ਦਰਸਾਉਂਦੇ ਦ੍ਰਿਸ਼ਾਂ ਨੇ ਸੰਗਤ ਨੂੰ ਅਧਿਆਤਮਿਕਤਾ ਤੇ ਆਧੁਨਿਕ ਤਕਨੀਕ ਦੇ ਸੁਮੇਲ ਨਾਲ ਜੋੜਿਆ। ਇਸ ਤੋਂ ਪਹਿਲਾਂ ਭਾਈ ਤਰਸੇਮ ਸਿੰਘ ਖੇਤਲਾ ਦੇ ਜੱਥੇ ਨੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਨਾਲ ਸੰਗਤ ਨੂੰ ਜੋੜਿਆ। ਇਸ ਮੌਕੇ ਐੱਸਡੀਐੱਮ ਹਰਵੀਰ ਕੌਰ, ਤਹਿਸੀਲਦਾਰ ਵਿਕਾਸ ਸ਼ਰਮਾ, ਬਲਾਕ ਵਿਕਾਸ ਪੰਚਾਇਤ ਅਫ਼ਸਰ ਚੰਦ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਿੰਦਰ ਸਿੰਘ ਗਰੇਵਾਲ, ਹਲਕਾ ਸੰਗਠਨ ਇੰਚਾਰਜ ਅਵਤਾਰ ਟੈਨੀ, ਨਗਰ ਕੌਂਸਲ ਪ੍ਰਧਾਨ ਦਰਸ਼ਨ ਸਿੰਘ ਚੀਮਾ, ਮਾਰਕੀਟ ਕਮੇਟੀ ਚੇਅਰਮੈਨ ਇਕਬਾਲ ਰਾਏ, ਨਗਰ ਕੌਂਸਲ ਮੀਤ ਪ੍ਰਧਾਨ ਅਤੁਲ ਲੁਟਾਵਾ, ਬਲਾਕ ਸੰਮਤੀ ਮੀਤ ਚੇਅਰਮੈਨ ਸਿਮਰਪ੍ਰੀਤ ਕੌਰ, ਬਲਾਕ ਪ੍ਰਧਾਨ ਸਤਿੰਦਰ ਸਿੰਘ, ਬਲਾਕ ਪ੍ਰਧਾਨ ਰਵਿੰਦਰ ਸਿੰਘ ਬੌਬੀ, ਬਲਾਕ ਪ੍ਰਧਾਨ ਜਗਦੀਪ ਸਿੰਘ ਜਿੰਮੀ, ਬਲਾਕ ਪ੍ਰਧਾਨ ਡਾ. ਜਸਵੰਤ ਸਿੰਘ ਅਤੇ ਬਲਾਕ ਪ੍ਰਧਾਨ ਵਰੁਣ ਸ਼ਰਮਾ ਸਮੇਤ ਹੋਰ ਆਗੂ ਤੇ ਅਧਿਕਾਰੀ ਮੌਜੂਦ ਸਨ।