- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਕਾਰਨ ਔਰਤਾਂ ਦਾ ਘਰੋਂ ਬਾਹਰ ਨਿਕਲਣਾ ਹੋਇਆ ਦੁੱਭਰ : ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਹਲਕੇ ਦੇ ਪਿੰਡ ਸਮਸ਼ਪੁਰ ਵਿਖੇ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਕਿਰਨਦੀਪ ਕੌਰ ਖੰਨਾ ਦੀ ਅਗਵਾਈ ਹੇਠ ਔਰਤਾਂ ਦੀ ਇਕੱਤਰਤਾ ਹੋਈ। ਇਸ ਦੌਰਾਨ ਕਿਰਨਦੀਪ ਕੌਰ ਖੰਨਾ ਨੇ ‘ਆਪ’ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਚੋਣਾਂ ਵੇਲੇ ਔਰਤਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਹਰ ਮਹੀਨੇ ਦਿੱਤੇ ਜਾਣ ਵਾਲੇ ਭੱਤੇ ਦਾ ਹਿਸਾਬ ਲਾ ਕੇ ਹੁਣ ਤੱਕ ਔਰਤਾਂ ਦੇ ਖਾਤਿਆਂ ’ਚ 60-60 ਹਜ਼ਾਰ ਰੁਪਏ ਪੈਣੇ ਚਾਹੀਦੇ ਸਨ, ਪਰ ਸਰਕਾਰ ਸਿਰਫ਼ ਦਿਲਾਸੇ ਦੇ ਕੇ ਡੰਗ ਟਪਾ ਰਹੀ ਹੈ। ਉਨ੍ਹਾਂ ਕਾਨੂੰਨ ਵਿਵਸਥਾ ’ਤੇ ਚਿੰਤਾ ਪ੍ਰਗਟਾਉਂਦਿਆਂ ਆਖਿਆ ਕਿ ਨਸ਼ਿਆਂ ਅਤੇ ਵਿਗੜੀ ਅਮਨ-ਕਾਨੂੰਨ ਦੀ ਸਥਿਤੀ ਕਾਰਨ ਔਰਤਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋ ਗਿਆ ਹੈ। ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 2027 ’ਚ ਸਰਕਾਰ ਬਣਾਉਣ ਲਈ ਹਲਕਾ ਅਮਲੋਹ ਤੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਜਿਤਾਉਣ ਦਾ ਸੱਦਾ ਦਿੱਤਾ ਤਾਂ ਜੋ ਰੁਕਿਆ ਵਿਕਾਸ ਮੁੜ ਸ਼ੁਰੂ ਹੋ ਸਕੇ। ਇਸ ਦੌਰਾਨ ਪਿੰਡ ਵਾਸੀਆਂ ਨੇ ਕਿਰਨਦੀਪ ਕੌਰ ਦਾ ਸਨਮਾਨ ਕੀਤਾ। ਇਸ ਮੌਕੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਅਰਜੁਨ ਸਿੰਘ, ਸਰਕਲ ਪ੍ਰਧਾਨ ਹਰਿੰਦਰ ਸਿੰਘ ਦੀਵਾ, ਪਰਮਜੀਤ ਸਿੰਘ ਪੰਮੀ, ਹਰਪਾਲ ਸਿੰਘ ਪਾਲੀ, ਕੁਲਦੀਪ ਸਿੰਘ ਸ਼ਮਸਪੁਰ, ਅਵਤਾਰ ਕੌਰ, ਗੁਰਪ੍ਰੀਤ ਕੌਰ, ਬਲਵਿੰਦਰ ਕੌਰ, ਕੁਲਜੀਤ ਕੌਰ, ਮਨਦੀਪ ਕੌਰ, ਮਲਕੀਤ ਕੌਰ, ਗੁਰਦੇਵ ਕੌਰ, ਸਰਬਜੀਤ ਕੌਰ, ਹਰਕਿਰਨਦੀਪ ਕੌਰ, ਸੁਰਿੰਦਰਪਾਲ ਕੌਰ, ਮਹਿੰਦਰ ਸਿੰਘ ਨੰਬਰਦਾਰ, ਕੁਲਦੀਪ ਸਿੰਘ, ਬਸੰਤ ਸਿੰਘ, ਹਰਪ੍ਰੀਤ ਸਿੰਘ, ਜੰਗ ਸਿੰਘ, ਬਹਾਦਰ ਸਿੰਘ ਨੰਬਰਦਾਰ, ਸਵਰਨ ਸਿੰਘ, ਨਰਿੰਦਰ ਸਿੰਘ, ਹਰਵਿੰਦਰ ਸਿੰਘ, ਤੇਜਿੰਦਰ ਸਿੰਘ ਲੱਖੀ ਅਤੇ ਗੁਰਵੀਰ ਸਿੰਘ ਮੌਜੂਦ ਸਨ।