- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿੱਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਨੇ ਫੜੀ ਰਫ਼ਤਾਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਤੇ ਮੁੱਖ ਬੁਲਾਰੇ ਕੈਪਟਨ ਜਸਵੰਤ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਸੁਪਨਾ ਅਧੂਰਾ ਹੀ ਰਹਿ ਗਿਆ ਹੈ। ਇਤਿਹਾਸ ਗਵਾਹ ਹੈ ਕਿ ਪਹਿਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਵੀ ਨਸ਼ੇ ’ਤੇ ਨਕੇਲ ਪਾਉਣ ਵਿਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਕਾਰਨ ਚੋਰੀਆਂ, ਡਕੈਤੀਆਂ, ਲੁੱਟ-ਖੋਹ, ਕਤਲਾਂ ਅਤੇ ਗੈਂਗਵਾਰ ਵਰਗੀਆਂ ਘਟਨਾਵਾਂ ਵਿਚ ਭਾਰੀ ਵਾਧਾ ਹੋਇਆ ਹੈ। ਨਸ਼ਾਖੋਰੀ ਦਾ ਮੁੱਖ ਕਾਰਨ ਨੌਜਵਾਨਾਂ ਵਿੱਚ ਬੇਰੁਜ਼ਗਾਰੀ ਹੈ, ਜਿਸ ਦਾ ਹੱਲ ਲੱਭਣ ਵਿੱਚ ਸਰਕਾਰਾਂ ਨਾਕਾਮ ਰਹੀਆਂ ਹਨ। ਬਾਜਵਾ ਨੇ ਅੱਗੇ ਕਿਹਾ ਕਿ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਦਾ ਵਾਅਦਾ ਕੀਤਾ ਸੀ, ਜੋ ਅਧਵਾਟੇ ਲਟਕ ਰਿਹਾ ਹੈ। ਨਸ਼ਿਆਂ ਕਾਰਨ ਅਨੇਕਾਂ ਘਰਾਂ ਦੇ ਦੀਵੇ ਬੁੱਝ ਰਹੇ ਹਨ ਅਤੇ ਹੁਣ ਨੌਜਵਾਨ ਲੜਕੀਆਂ ਵੀ ਇਸ ਨਾਮੁਰਾਦ ਲਾਹਨਤ ਦਾ ਸ਼ਿਕਾਰ ਹੋ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਨਸ਼ਾ ਖ਼ਤਮ ਕਰਨ ਲਈ ਸਰਕਾਰ ਦੇ ਨਾਲ-ਨਾਲ ਧਾਰਮਿਕ ਸੰਸਥਾਵਾਂ, ਯੂਥ ਕਲੱਬਾਂ, ਖੇਡ ਕਲੱਬਾਂ ਤੇ ਪੰਚਾਇਤਾਂ ਨੂੰ ਅੱਗੇ ਆਉਣਾ ਚਾਹੀਦਾ ਹੈ।