- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਾਪਤ ਜਾਣਕਾਰੀ ਅਨੁਸਾਰ, ਪ੍ਰੇਮ ਚੰਦ ਪ੍ਰਸਾਦ ਅਤੇ ਮ੍ਰਿਤਕ ਇੰਦਰ (ਦੋਵੇਂ ਵਾਸੀ ਪਿੰਡ ਸੋਹੌਲੀ, ਜ਼ਿਲ੍ਹਾ ਆਜ਼ਮਗੜ੍ਹ, ਉੱਤਰ ਪ੍ਰਦੇਸ਼) ਮਨੋਜ ਕੁਮਾਰ ਦੇ ਮਕਾਨ ਵਿੱਚ ਕਿਰਾਏਦਾਰ ਵਜੋਂ ਰਹਿੰਦੇ ਸਨ। ਦੀਵਾਲੀ ਦੀ ਰਾਤ ਦੋਵੇਂ ਆਪਣੇ ਕਮਰੇ ਵਿੱਚ ਬੈਠ ਕੇ ਸ਼ਰਾਬ ਪੀ ਰਹੇ ਸਨ। ਸ਼ਰਾਬ ਦੇ ਨਸ਼ੇ ਵਿੱਚ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਵਿਚਕਾਰ ਬਹਿਸ ਸ਼ੁਰੂ ਹੋ ਗਈ, ਜੋ ਦੇਖਦੇ ਹੀ ਦੇਖਦੇ ਹਿੰਸਕ ਝੜਪ ਵਿੱਚ ਬਦਲ ਗਈ।

ਦੀਪਕ ਸੂਦ, ਫਤਹਿਗੜ੍ਹ ਸਾਹਿਬ : ਦੀਵਾਲੀ ਦੀ ਰਾਤ ਮੰਡੀ ਗੋਬਿੰਦਗੜ੍ਹ ਦੇ ਰਾਮਨਗਰ ਦੀ ਗਲੀ ਨੰਬਰ 3 ਵਿੱਚ ਕਿਰਾਏ 'ਤੇ ਰਹਿਣ ਵਾਲੇ ਦੋ ਸਾਥੀਆਂ ਵਿਚਕਾਰ ਸ਼ਰਾਬ ਪੀਣ ਦੌਰਾਨ ਹੋਏ ਝਗੜੇ ਵਿੱਚ ਇੱਕ ਵਿਅਕਤੀ ਦੀ ਜਾਨ ਚਲੀ ਗਈ। ਤਕਰਾਰ ਦੌਰਾਨ ਇੱਕ ਵਿਅਕਤੀ ਨੇ ਆਪਣੇ ਸਾਥੀ ਦੇ ਪੇਟ ਵਿੱਚ ਚਾਕੂ ਮਾਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ, ਪ੍ਰੇਮ ਚੰਦ ਪ੍ਰਸਾਦ ਅਤੇ ਮ੍ਰਿਤਕ ਇੰਦਰ (ਦੋਵੇਂ ਵਾਸੀ ਪਿੰਡ ਸੋਹੌਲੀ, ਜ਼ਿਲ੍ਹਾ ਆਜ਼ਮਗੜ੍ਹ, ਉੱਤਰ ਪ੍ਰਦੇਸ਼) ਮਨੋਜ ਕੁਮਾਰ ਦੇ ਮਕਾਨ ਵਿੱਚ ਕਿਰਾਏਦਾਰ ਵਜੋਂ ਰਹਿੰਦੇ ਸਨ। ਦੀਵਾਲੀ ਦੀ ਰਾਤ ਦੋਵੇਂ ਆਪਣੇ ਕਮਰੇ ਵਿੱਚ ਬੈਠ ਕੇ ਸ਼ਰਾਬ ਪੀ ਰਹੇ ਸਨ। ਸ਼ਰਾਬ ਦੇ ਨਸ਼ੇ ਵਿੱਚ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਵਿਚਕਾਰ ਬਹਿਸ ਸ਼ੁਰੂ ਹੋ ਗਈ, ਜੋ ਦੇਖਦੇ ਹੀ ਦੇਖਦੇ ਹਿੰਸਕ ਝੜਪ ਵਿੱਚ ਬਦਲ ਗਈ।
ਇਸ ਦੌਰਾਨ ਗੁੱਸੇ ਵਿੱਚ ਆ ਕੇ ਪ੍ਰੇਮ ਚੰਦ ਪ੍ਰਸਾਦ ਨੇ ਆਪਣੇ ਕੋਲ ਰੱਖਿਆ ਚਾਕੂ ਇੰਦਰ ਦੇ ਪੇਟ ਵਿੱਚ ਮਾਰ ਦਿੱਤਾ। ਜ਼ਿਆਦਾ ਖ਼ੂਨ ਵਹਿਣ ਕਾਰਨ ਇੰਦਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਪ੍ਰੇਮ ਚੰਦ ਪ੍ਰਸਾਦ ਤੁਰੰਤ ਮੌਕੇ ਤੋਂ ਫ਼ਰਾਰ ਹੋ ਗਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਮੰਡੀ ਗੋਬਿੰਦਗੜ੍ਹ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਸ਼ਿਕਾਇਤਕਰਤਾ ਮਨੋਜ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਪ੍ਰੇਮ ਚੰਦ ਪ੍ਰਸਾਦ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।