- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਡੀ ਗੋਬਿੰਦਗੜ੍ਹ ’ਚ ਦੁਰਗਾ ਪੂਜਾ ਸਮਾਗਮ: ਰਾਜੂ ਖੰਨਾ ਨੇ ਕੀਤੀ ਸ਼ਿਰਕਤ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਗੁਰੂ ਕੀ ਨਗਰੀ ਮੰਡੀਗੋਬਿੰਦਗੜ੍ਹ ਵਿਖੇ ਦੁਰਗਾ ਪੂਜਾ ਦੇ ਪਾਵਨ ਮੌਕੇ ’ਤੇ ਪੰਡਿਤ ਨਵਿੰਦਰ ਝਾਅ ਅਤੇ ਸਮੂਹ ਮੈਂਬਰਾਂ ਦੀ ਮੌਜੂਦਗੀ ’ਚ ਧਾਰਮਿਕ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਸਮਾਗਮ ’ਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਮਾਂ ਦੁਰਗਾ ਜੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਰਾਜੂ ਖੰਨਾ ਨੇ ਸਰਬੱਤ ਦੇ ਭਲੇ, ਸਮੁੱਚੀ ਮਾਨਵਤਾ ਦੀ ਸੁੱਖ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਪੰਜਾਬ ਦੀ ਚੜ੍ਹਦੀ ਕਲਾ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੇ ਧਰਮ ਅਤੇ ਸੰਸਕਾਰਾਂ ਨਾਲ ਜੋੜਨ ਦੇ ਨਾਲ-ਨਾਲ ਆਪਸੀ ਪਿਆਰ, ਸਦਭਾਵਨਾ ਤੇ ਭਾਈਚਾਰਕ ਏਕਤਾ ਦਾ ਸੰਦੇਸ਼ ਦਿੰਦੇ ਹਨ। ਸਾਰੇ ਧਰਮ ਮਨੁੱਖਤਾ ਦੀ ਸੇਵਾ ਕਰਨ ਅਤੇ ਮਿਲ-ਜੁਲ ਕੇ ਰਹਿਣ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਸਮਾਗਮ ਦੇ ਸਫ਼ਲ ਪ੍ਰਬੰਧ ਲਈ ਪੰਡਿਤ ਨਵਿੰਦਰ ਝਾਅ ਅਤੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਮਾਗਮ ਸਮਾਜਿਕ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜੋਗਿੰਦਰ ਸਿੰਘ ਮੈਣੀ, ਸਿਮਰਨਜੀਤ ਸਿੰਘ ਧਾਲੀਵਾਲ ਅਤੇ ਅਮਰਜੀਤ ਸਿੰਘ ਭੰਗੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਸਿਮਰਨਜੀਤ ਸਿੰਘ ਧਾਲੀਵਾਲ, ਹਰਸ਼ ਮੰਡੀ, ਗੋਲੂ ਮੰਡੀ, ਨਵੀਨ ਮੰਡੀ, ਸੋਨੂੰ ਮੰਡੀ, ਅਤੁਲ ਕੁਮਾਰ, ਵਿਜੇ ਕੁਮਾਰ, ਰੋਹਿਤ ਸ਼ਰਮਾ, ਆਕਾਸ਼ ਸ਼ਰਮਾ, ਸੁਨੀਲ ਕੁਮਾਰ, ਮੁਨਿੰਦਰ ਸਿੰਘ, ਰਾਜੇਸ਼ ਕੁਮਾਰ ਸ਼ਾਹੀ, ਅਮਰਜੀਤ ਸਿੰਘ ਭੰਗੂ ਅਤੇ ਗੁਰਜੀਤ ਕੋਟਲਾ ਸਮੇਤ ਕਈ ਆਗੂ ਅਤੇ ਮੈਂਬਰ ਹਾਜ਼ਰ ਸਨ।