ਨੌਲੱਖਾ ਸਾਹਿਬ ਸਕੂਲ ’ਚ ਧਰਤੀ ਦਿਵਸ ਮਨਾਇਆ
ਨੌਲੱਖਾ ਸਾਹਿਬ ਸਕੂਲ ’ਚ ਧਰਤੀ ਦਿਵਸ ਮਨਾਇਆ
Publish Date: Thu, 23 Apr 2026 05:48 PM (IST)
Updated Date: Thu, 23 Apr 2026 05:52 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ਨੌਲੱਖਾ ਸਾਹਿਬ ਵਿਖੇ ਧਰਤੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਵੱਲੋਂ ਧਰਤੀ ਦੀ ਸਾਂਭ-ਸੰਭਾਲ ਸਬੰਧੀ ਭਾਸ਼ਣ ਦਿੱਤੇ ਗਏ। ਕੁਦਰਤ ਨਾਲ ਸਾਂਝ ਪਾਉਣ ਦੇ ਮਕਸਦ ਨਾਲ ਨਰਸਰੀ, ਐੱਲਕੇਜੀ ਅਤੇ ਯੂਕੇਜੀ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਦੇ ਪਾਰਕ ਦੀ ਸੈਰ ਕਰਵਾਈ ਗਈ ਅਤੇ ਬੂਟੇ ਲਾਏ ਗਏ। ਪਹਿਲੀ ਤੋਂ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਹੈਂਡ ਪੇਂਟਿੰਗ ਅਤੇ ਪੇਪਰ ਕਟਿੰਗ ਵਰਗੀਆਂ ਸਰਗਰਮੀਆਂ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਤਿੰਨ ਹਾਊਸਾਂ ਗੁਰੂ ਗੋਬਿੰਦ ਸਿੰਘ ਹਾਊਸ, ਬਾਬਾ ਜ਼ੋਰਾਵਰ ਸਿੰਘ ਹਾਊਸ ਅਤੇ ਬਾਬਾ ਫਤਿਹ ਸਿੰਘ ਹਾਊਸ ਦੇ ਵਿਦਿਆਰਥੀਆਂ ਵਿਚਕਾਰ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਹਰਵਿੰਦਰ ਕੌਰ ਨੇ ਬੱਚਿਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਧਰਤੀ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਜਾਗਰੂਕ ਕੀਤਾ। ਸਕੂਲ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਅਮਰਿੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਵਿਦਿਆਰਥੀਆਂ ਨੂੰ ਧਰਤੀ ਨੂੰ ਹਰਿਆ-ਭਰਿਆ ਰੱਖਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਸਹਾਈ ਹੁੰਦੇ ਹਨ।