ਰਾਣਾ ਮੁਨਸ਼ੀ ਰਾਮ ਸਰਵਹਿੱਤਕਾਰੀ ਵਿੱਦਿਆ ਮੰਦਿਰ ਵਿਖੇ ਪ੍ਰਿਥਵੀ ਦਿਵਸ ਮਨਾਇਆ
ਰਾਣਾ ਮੁਨਸ਼ੀ ਰਾਮ ਸਰਵਹਿੱਤਕਾਰੀ ਵਿੱਦਿਆ ਮੰਦਿਰ ਵਿਖੇ ਪ੍ਰਿਥਵੀ ਦਿਵਸ ਮਨਾਇਆ
Publish Date: Fri, 24 Apr 2026 04:50 PM (IST)
Updated Date: Fri, 24 Apr 2026 04:52 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਰਾਣਾ ਮੁਨਸ਼ੀ ਰਾਮ ਸਰਵਹਿੱਤਕਾਰੀ ਵਿੱਦਿਆ ਮੰਦਿਰ ਵਿਖੇ ਪ੍ਰਿਥਵੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਾਥਨਾ ਸਭਾ ਵਿਚ ਚਾਹਤ ਨੇ ਕਵਿਤਾ ਰਾਹੀਂ ਬੱਚਿਆਂ ਨੂੰ ਧਰਤੀ ਦੀ ਸੰਭਾਲ ਦਾ ਸੰਦੇਸ਼ ਦਿੱਤਾ। ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੋਸਟਰਾਂ ਅਤੇ ਚਾਰਟਾਂ ਰਾਹੀਂ ਪਲਾਸਟਿਕ ਪ੍ਰਦੂਸ਼ਣ ਅਤੇ ਰੁੱਖਾਂ ਦੀ ਕਟਾਈ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ। ਸਕੂਲ ਦੇ ਪ੍ਰਿੰਸੀਪਲ ਮਹੇਸ਼ ਚੰਦ ਸ਼ਰਮਾ ਨੇ ਵਿਦਿਆਰਥੀਆਂ ਨੂੰ ਪਾਣੀ ਬਚਾਉਣ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ। ਅਖੀਰ ਵਿਚ ਵਿਦਿਆਰਥੀਆਂ ਨੇ ਧਰਤੀ ਨੂੰ ਹਰਾ-ਭਰਾ ਰੱਖਣ ਦੀ ਸਹੁੰ ਚੁੱਕੀ। ਇਸ ਮੌਕੇ ਮੈਨੇਜਮੈਂਟ ਮੈਂਬਰ ਬਲਵਿੰਦਰ ਮੋਦਗਿੱਲ, ਵਾਈਸ ਪ੍ਰਿੰਸੀਪਲ ਪ੍ਰੀਤੀ ਸ਼ੁਕਲਾ, ਹਰਮਨਪ੍ਰੀਤ ਕੌਰ ਅਤੇ ਚਾਹਤ ਸਮੇਤ ਹੋਰ ਸਟਾਫ਼ ਮੌਜੂਦ ਸੀ।