ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ’ਚ ਧਰਤੀ ਦਿਵਸ ਮਨਾਇਆ
ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਧਰਤੀ ਦਿਵਸ ਮਨਾਇਆ
Publish Date: Fri, 24 Apr 2026 06:41 PM (IST)
Updated Date: Fri, 24 Apr 2026 06:43 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਜਲਾਲਪੁਰ ਵਿਖੇ ਧਰਤੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਅਗਵਾਈ ਪ੍ਰਿੰਸੀਪਲ ਦਿਵਿਆ ਮਹਿਤਾ ਨੇ ਕੀਤੀ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਕੁਦਰਤ ਦੀ ਰੱਖਿਆ ਅਤੇ ਧਰਤੀ ਨੂੰ ਹਰਿਆ-ਭਰਿਆ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਕੈਂਪਸ ’ਚ ਬੂਟੇ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾ ਕੇ ਸਰਗਰਮੀ ਨਾਲ ਹਿੱਸਾ ਲਿਆ। ਪ੍ਰਿੰਸੀਪਲ ਦਿਵਿਆ ਮਹਿਤਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਧਰਤੀ ਨੂੰ ਬਚਾਉਣ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ, ਪ੍ਰਦੂਸ਼ਣ ਘਟਾਉਣ, ਪਾਣੀ ਦੀ ਬਚਤ ਕਰਨ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਚੁੱਕੇ ਗਏ ਛੋਟੇ-ਛੋਟੇ ਕਦਮ ਆਉਣ ਵਾਲੀਆਂ ਪੀੜ੍ਹੀਆਂ ਲਈ ਵੱਡਾ ਯੋਗਦਾਨ ਪਾ ਸਕਦੇ ਹਨ। ਸਮਾਗਮ ਦੇ ਅੰਤ ਵਿਚ ਵਿਦਿਆਰਥੀਆਂ ਨੇ ਕੁਦਰਤ ਦੀ ਦੇਖਭਾਲ ਕਰਨ ਅਤੇ ਧਰਤੀ ਨੂੰ ਸੁਰੱਖਿਅਤ ਬਣਾਉਣ ਵਿੱਚ ਯੋਗਦਾਨ ਪਾਉਣ ਦੀ ਸਹੁੰ ਵੀ ਚੁੱਕੀ।