ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਵੱਲੋਂ ਵਿੱਦਿਅਕ ਦੌਰਾ
ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਵੱਲੋਂ ਵਿੱਦਿਅਕ ਦੌਰਾ
Publish Date: Tue, 14 Apr 2026 06:02 PM (IST)
Updated Date: Tue, 14 Apr 2026 06:06 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਵੱਲੋਂ ਵਿਭਾਗ ਦੇ ਲਗਭਗ 45 ਵਿਦਿਆਰਥੀਆਂ ਦਾ ਡਲਹਾਓਜ਼ੀ, ਖਜਿਆਰ ਤੇ ਚੰਬਾ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਪ੍ਰਸਿੱਧ ਇਤਿਹਾਸਕ ਸਥਾਨਾਂ, ਸੱਭਿਆਚਾਰਕ ਵਿਰਾਸਤ ਅਤੇ ਕੁਦਰਤੀ ਸੁੰਦਰਤਾ ਦਾ ਨਿਰੀਖਣ ਕਰਦੇ ਹੋਏ ਆਪਣੇ ਵਿਹਾਰਕ ਗਿਆਨ ਵਿਚ ਵਾਧਾ ਕੀਤਾ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੇ ਉਸਾਰੂ ਵਿੱਦਿਅਕ ਦੌਰੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਸਹਾਈ ਸਿੱਧ ਹੁੰਦੇ ਹਨ ਅਤੇ ਉਨ੍ਹਾਂ ਵਿਚ ਪੜ੍ਹਾਈ ਪ੍ਰਤੀ ਵਿਸ਼ੇਸ਼ ਦਿਲਚਸਪੀ ਵੀ ਪੈਦਾ ਕਰਦੇ ਹਨ। ਰਾਜਨੀਤੀ ਵਿਗਿਆਨ ਵਿਭਾਗ ਦੇ ਮੁਖੀ ਡਾ. ਸਤਨਾਮ ਸਿੰਘ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਦੀ ਵਿਵਹਾਰਕ ਸਮਝ ਨੂੰ ਵਧਾਉਂਦੇ ਹਨ ਅਤੇ ਵਿਦਿਆਰਥੀਆਂ ਨੂੰ ਗਿਆਨ ਦੀ ਨਵੀਂ ਰੌਸ਼ਨੀ ਪ੍ਰਦਾਨ ਕਰਦੇ ਹਨ। ਇਸ ਦੌਰੇ ਦੌਰਾਨ ਰਾਜਨੀਤੀ ਵਿਗਿਆਨ ਵਿਭਾਗ ਦੇ ਡਾ. ਸ਼ਵੇਤਾ ਸਹਿਗਲ, ਪ੍ਰੋ. ਗਗਨਦੀਪ ਕੌਰ ਅਤੇ ਪ੍ਰੋ. ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਦੀ ਯੋਗ ਅਗਵਾਈ ਕੀਤੀ।