ਚੋਣ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ : ਸਲਾਣਾ
ਚੋਣ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ : ਸਲਾਣਾ
Publish Date: Thu, 11 Dec 2025 06:11 PM (IST)
Updated Date: Thu, 11 Dec 2025 06:12 PM (IST)
ਜੰਜੂਆ, ਪੰਜਾਬੀ ਜਾਗਰਣ, ਅਮਲੋਹ : ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੁੱਗਾ ਕਲਾਂ ਤੋਂ ਟਰਾਂਸਪੋਰਟ ਵਿੰਗ ਦੇ ਸੂਬਾ ਮੀਤ ਪ੍ਰਧਾਨ ਤੇ ਸੀਨੀਅਰ ਆਗੂ ਸ਼ਿੰਗਾਰਾ ਸਿੰਘ ਸਲਾਣਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੋਇਆ ਹੈ। ਸ਼ਿੰਗਾਰਾ ਸਿੰਘ ਸਲਾਣਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਵ. ਪਾਖਰ ਸਿੰਘ ਸਲਾਣਾ ਜ਼ਿਲ੍ਹਾ ਪ੍ਰੀਸ਼ਦ ਫਤਹਿਗੜ੍ਹ ਸਾਹਿਬ ਦੇ ਚੇਅਰਮੈਨ ਅਤੇ ਪਿੰਡ ਸਲਾਣਾ ਦੂਲਾ ਸਿੰਘ ਵਾਲਾ ਦੇ ਲੰਮਾ ਸਮਾਂ ਸਰਪੰਚ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਖ਼ੁਦ ਵੀ ਬਤੌਰ ਸਰਪੰਚ ਪਿੰਡ ਦੇ ਬਹੁਤ ਵਿਕਾਸ ਕਾਰਜ ਕਰਵਾਏ ਹਨ ਅਤੇ ਜ਼ੋਨ ਬੁੱਗਾ ਕਲਾਂ ਦੇ ਹਰ ਪਿੰਡ ਦੇ ਲੋਕਾਂ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ, ਜਿਸ ਕਾਰਨ ਲੋਕ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਕਾਮਯਾਬ ਕਰਨਗੇ। ਜ਼ਿਕਰਯੋਗ ਹੈ ਕਿ ਸ਼ਿੰਗਾਰਾ ਸਿੰਘ ਸਲਾਣਾ ਦੇ ਪਿਤਾ ਪਾਖਰ ਸਿੰਘ ਸਲਾਣਾ ਦੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨਾਲ ਕਾਫ਼ੀ ਨੇੜਤਾ ਰਹੀ ਹੈ ਅਤੇ ਸ਼ਿੰਗਾਰਾ ਸਿੰਘ ਸਲਾਣਾ ਵੀ ਕਾਂਗਰਸ ਦੇ ਬਲਾਕ ਪ੍ਰਧਾਨ ਅਤੇ ਅਮਲੋਹ ਟਰੱਕ ਆਪ੍ਰੇਟਰ ਯੂਨੀਅਨ ਦੇ ਪ੍ਰਧਾਨ ਹਨ।