ਚੋਣ ਸਾਖਰਤਾ ਸਬੰਧੀ ਕੁਇਜ਼ ਤੇ ਲੇਖ ਮੁਕਾਬਲੇ ਕਰਵਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ’ਚ ਚੋਣ ਸਾਖਰਤਾ ਸਬੰਧੀ ਕੁਇਜ਼ ਤੇ ਲੇਖ ਮੁਕਾਬਲੇ ਕਰਵਾਏ
Publish Date: Fri, 13 Nov 2026 05:10 PM (IST)
Updated Date: Fri, 13 Nov 2026 05:12 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਚੋਣ ਸਾਖਰਤਾ ਕਲੱਬ ਵੱਲੋਂ ਰਾਜਨੀਤੀ ਵਿਗਿਆਨ ਵਿਭਾਗ ਦੇ ਸਹਿਯੋਗ ਨਾਲ ਨੌਜਵਾਨਾਂ ਤੇ ਭਵਿੱਖ ਦੇ ਵੋਟਰਾਂ ’ਚ ਚੋਣ ਸਬੰਧੀ ਜਾਗਰੂਕਤਾ ਤੇ ਲੋਕਤੰਤਰੀ ਪ੍ਰਕਿਰਿਆ ’ਚ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਕੁਇਜ਼ ਅਤੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਕੁਇਜ਼ ਮੁਕਾਬਲੇ ’ਚ 11 ਟੀਮਾਂ ਅਤੇ ਲੇਖ ਲਿਖਣ ’ਚ 25 ਵਿਦਿਆਰਥੀ ਸ਼ਾਮਲ ਹੋਏ। ਇਸ ਮੌਕੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਫਤਹਿਗੜ੍ਹ ਸਾਹਿਬ ਤੋਂ ਪਰਵਿੰਦਰ ਸਿੰਘ, ਡਾ. ਗੁਰਇਕਬਾਲ ਸਿੰਘ ਅਤੇ ਜਸਨਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਪਰਿਤ ਪਾਲ ਸਿੰਘ ਨੇ ਵਿਦਿਆਰਥੀਆਂ ਦੇ ਉਤਸ਼ਾਹ ਤੇ ਪ੍ਰਬੰਧਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਡੀਨ ਅਕਾਦਮਿਕ ਮਾਮਲੇ ਪ੍ਰੋ. ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਜੇਤੂਆਂ ਨੂੰ ਵਧਾਈ ਦਿੱਤੀ। ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਨੇ ਨੌਜਵਾਨਾਂ ਨੂੰ ਆਪਣੀਆਂ ਲੋਕਤੰਤਰੀ ਜ਼ਿੰਮੇਵਾਰੀਆਂ ਸਮਝਣ ਤੇ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਕੁਇਜ਼ ਮੁਕਾਬਲੇ ’ਚ ਰਾਜਨੀਤੀ ਵਿਗਿਆਨ ਵਿਭਾਗ ਦੀ ਟੀਮ ਜੈਸਮੀਨ ਕੌਰ, ਅਰਸ਼ਦੀਪ ਕੌਰ ਅਤੇ ਅਮਨਦੀਪ ਸਿੰਘ ਨੇ ਪਹਿਲਾ, ਜਦਕਿ ਪੰਜਾਬੀ ਵਿਭਾਗ ਦੀ ਟੀਮ ਜਸ਼ਨਦੀਪ ਕੌਰ, ਜਸਰੀਤ ਸਿੰਘ ਅਤੇ ਧਰਮਦੀਪ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਲੇਖ ਲਿਖਣ ਮੁਕਾਬਲੇ ’ਚ ਸਿੱਖਿਆ ਵਿਭਾਗ ਦੇ ਅਰਸ਼ ਕੁਮਾਰ ਅਤੇ ਰਾਜਨੀਤੀ ਵਿਗਿਆਨ ਵਿਭਾਗ ਦੀ ਹਰਦੀਪ ਕੌਰ ਜੇਤੂ ਰਹੇ। ਇਨ੍ਹਾਂ ਗਤੀਵਿਧੀਆਂ ਦਾ ਤਾਲਮੇਲ ਡਾ. ਰਮਨਦੀਪ ਕੌਰ ਨੇ ਡਾ. ਬਲਵਿੰਦਰ ਕੌਰ ਅਤੇ ਨਵਨੀਤ ਕੌਰ ਦੇ ਸਹਿਯੋਗ ਨਾਲ ਕੀਤਾ।