ਬਲਾਕ ਸੰਮਤੀ ਖੇੜਾ ਦੀ ਹੋਈ ਚੋਣ
ਬਲਾਕ ਸੰਮਤੀ ਖੇੜਾ ਦੀ ਹੋਈ ਚੋਣ
Publish Date: Thu, 05 Mar 2026 05:05 PM (IST)
Updated Date: Thu, 05 Mar 2026 05:08 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਵਿਧਾਨ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਅਧੀਨ ਆਉਂਦੀ ਬਲਾਕ ਸੰਮਤੀ ਖੇੜਾ ਦੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਰਮਿੰਦਰ ਕੌਰ ਨੂੰ ਚੇਅਰਮੈਨ ਅਤੇ ਵਿਕਰਮਜੀਤ ਸਿੰਘ ਨੂੰ ਉਪ ਚੇਅਰਮੈਨ ਚੁਣਿਆ ਗਿਆ ਹੈ। ਚੋਣ ਉਪਰੰਤ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਸਾਰੇ ਹੀ ਉਮੀਦਵਾਰ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਬਲਾਕ ਸੰਮਤੀ ਖੇੜਾ ਦੀ ਨਵੀਂ ਚੁਣੀ ਗਈ ਟੀਮ ਸਰਬ ਪੱਖੀ ਵਿਕਾਸ ਦੇ ਲਈ ਰਲ ਮਿਲ ਕੇ ਕੰਮ ਕਰੇਗੀ। ਇਹ ਲੋਕਾਂ ਦੀ ਸਰਕਾਰ ਹੈ ਜੋ ਕਿ ਆਮ ਲੋਕਾਂ ਦੀ ਬਿਹਤਰੀ ਦੇ ਲਈ ਕੰਮ ਕਰ ਰਹੀ ਹੈ। ਜਿੱਥੇ ਹਲਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਇਲਾਕੇ ਦਾ ਸਰਬਪੱਖੀ ਵਿਕਾਸ ਵੀ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਨਵੀਂ ਚੁਣੀ ਗਈ ਚੇਅਰਮੈਨ ਪਰਮਿੰਦਰ ਕੌਰ ਨੇ ਕਿਹਾ ਕਿ ਉਹ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਦੇ ਧੰਨਵਾਦੀ ਹਨ ਜਿਨਾਂ ਦੀ ਯੋਗ ਅਗਵਾਈ ਦੇ ਵਿੱਚ ਕੰਮ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਇਲਾਕੇ ਦੇ ਵਿਕਾਸ ਲਈ ਪੂਰੀ ਤਨਦੇਹੀ ਦੇ ਨਾਲ ਕੰਮ ਕਰਨਗੇ। ਇਸ ਮੌਕੇ ਸਰਬਜੀਤ ਕੌਰ, ਪੁਸ਼ਪਿੰਦਰ ਸਿੰਘ, ਪਰਮਿੰਦਰ ਕੌਰ, ਹਰਪ੍ਰੀਤ ਕੌਰ, ਦਵਿੰਦਰ ਕੌਰ, ਹਰਜਿੰਦਰ ਸਿੰਘ, ਮਲਕੀਤ ਸਿੰਘ, ਬਲਜਿੰਦਰ ਸਿੰਘ, ਕੁਲਦੀਪ ਕੌਰ, ਕਰਮਜੀਤ ਸਿੰਘ, ਰਮਨਪ੍ਰੀਤ ਕੌਰ, ਬਲਕਾਰ ਸਿੰਘ, ਹਰਜੀਤ ਕੌਰ, ਦਿਲਪ੍ਰੀਤ ਭੱਟੀ, ਜਿਲਾ ਪਰਿਸ਼ਦ ਮੈਂਬਰ ਅਮਰਿੰਦਰ ਮੰਡੋਫਲ, ਹਰਮੇਸ਼ ਪੁੰਨੀਆ ਹੈਪੀ ਭੈਣੀ ਆਦਿ ਵੀ ਮੌਜੂਦ ਸਨ।