ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪਿੰਡ ਬਾਲਪੁਰ ਦੀ ਇਕਾਈ ਦੀ ਚੋਣ ਹੋਈ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪਿੰਡ ਬਾਲਪੁਰ ਦੀ ਇਕਾਈ ਦੀ ਚੋਣ ਹੋਈ
Publish Date: Tue, 31 Mar 2026 05:41 PM (IST)
Updated Date: Tue, 31 Mar 2026 05:43 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪਿੰਡ ਬਾਲਪੁਰ ਦੀ ਇਕਾਈ ਦੀ ਚੋਣ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ ਦੀ ਅਗਵਾਈ ਵਿਚ ਹੋਈ। ਸੂਬਾ ਪ੍ਰੈੱਸ ਸਕੱਤਰ ਹਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਅੱਜ ਬਾਲਪੁਰ ਪਿੰਡ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਮੀਟਿੰਗ ਰੱਖੀ ਹੋਈ ਸੀ ਇਸ ਮੀਟਿੰਗ ’ਚ ਸੀਡ ਬਿੱਲ, ਬਿਜਲੀ ਬਿੱਲ ਤੇ ਮੁਕਤ ਵਪਾਰ ਸਮਝੌਤੇ ’ਤੇ ਖੁੱਲ੍ਹ ਕੇ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਇਹ ਦੋ ਨਵੇਂ ਬਿੱਲ ਲੈ ਕੇ ਆ ਰਹੀ ਹੈ ਜਿਸ ਨਾਲ ਭਾਰਤ ਦੇ ਕਿਸਾਨ ਅਤੇ ਮਜ਼ਦੂਰ ਵੱਡੇ ਪੱਧਰ ’ਤੇ ਪ੍ਰਭਾਵਿਤ ਹੋਣਗੇ। ਪਿੰਡ ਬਾਲਪੁਰ ਦੇ ਕਿਸਾਨਾਂ ਦੀ ਮੰਗ ’ਤੇ ਪਿੰਡ ਦੀ ਇਕਾਈ ਦੀ ਚੋਣ ਕੀਤੀ ਗਈ ਦਵਿੰਦਰ ਸਿੰਘ ਨੂੰ ਪਿੰਡ ਦਾ ਪ੍ਰਧਾਨ ਅਤੇ ਯਾਦਵਿੰਦਰ ਸਿੰਘ ਨੂੰ ਜਰਨਲ ਸਕੱਤਰ ਚੁਣਿਆ ਗਿਆ। ਦਵਿੰਦਰ ਸਿੰਘ ਨੇ ਭਰੋਸਾ ਦਵਾਇਆ ਕਿ ਉਹ ਇਮਾਨਦਾਰੀ ਤੇ ਤਨਦੇਹੀ ਨਾਲ ਜਥੇਬੰਦੀ ਵਿਚ ਕੰਮ ਕਰਨਗੇ। ਇਸ ਸਮੇਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਖ਼ਜ਼ਾਨਚੀ ਰਣਜੀਤ ਸਿੰਘ ਚਨਾਰਥਲ, ਜ਼ਿਲ੍ਹਾ ਜਨਰਲ ਸਕੱਤਰ ਜਸਬੀਰ ਸਿੰਘ ਚਨਾਰਥਲ, ਜ਼ਿਲ੍ਹਾ ਜਥੇਬੰਦਕ ਸਕੱਤਰ ਲਖਬੀਰ ਸਿੰਘ ਗੋਲੂ, ਬਲਾਕ ਆਗੂ ਗੁਰਜੀਤ ਸਿੰਘ ਧਤੌਦਾ, ਸਤਨਾਮ ਸਿੰਘ ਪੰਜੌਲੀ ਆਗੂ ਸ਼ਾਮਲ ਹੋਏ ਅਤੇ ਪਿੰਡ ਬਾਲਪੁਰ ਵਿੱਚੋਂ ਜਗਦੀਪ ਸਿੰਘ, ਮਨਦੀਪ ਸਿੰਘ, ਪਰਵਿੰਦਰ ਸਿੰਘ, ਹਰਮਨਦੀਪ ਸਿੰਘ, ਹਰਜੀਤ ਸਿੰਘ, ਰਾਜਵਿੰਦਰ ਸਿੰਘ, ਸੁਰਵਿੰਦਰ ਸਿੰਘ, ਜਸਵੀਰ ਸਿੰਘ ਦਰਸ਼ਨ ਸਿੰਘ, ਬਲਵੀਰ ਸਿੰਘ, ਭੁਪਿੰਦਰ ਸਿੰਘ, ਦਰਬਾਰਾ ਸਿੰਘ, ਪਰਮਿੰਦਰ ਸਿੰਘ, ਗੁਰਦੀਪ ਸਿੰਘ, ਜਗਜੀਤ ਸਿੰਘ ਅਤੇ ਇੰਦਰਜੀਤ ਆਦਿ ਮੌਜੂਦ ਸਨ।