- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਵਿਧਾਇਕ ਗੈਰੀ ਬੜਿੰਗ ਦੇ ਦਫ਼ਤਰ ਬਾਹਰ ਧਰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸਾਂਝੀ ਤਾਲਮੇਲ ਕਮੇਟੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸੱਦੇ ’ਤੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਸਫ਼ਾਈ ਕਾਮਿਆਂ ਵੱਲੋਂ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਦਫ਼ਤਰ ਬਾਹਰ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨੇ ਦੀ ਅਗਵਾਈ ਹਰਜੀਤ ਸਿੰਘ, ਰੋਸ਼ਨ ਲਾਲ ਸੂਦ, ਰਾਜੇਸ਼ ਕੁਮਾਰ ਅਮਲੋਹ, ਜੋਸ਼ੀਲ ਤਿਵਾੜੀ, ਸ਼ਮਸ਼ੇਰ ਸਿੰਘ, ਜਗਤਾਰ ਸਿੰਘ ਫ਼ੈਜ਼ੁੱਲਾਪੁਰ, ਪ੍ਰਵੀਨ ਬਾਲਾ, ਕੁਲਵੰਤ ਸਿੰਘ ਢਿੱਲੋਂ, ਜਸਵਿੰਦਰ ਸਿੰਘ ਆਹਲੂਵਾਲੀਆ, ਮੱਘਰ ਸਿੰਘ ਅਤੇ ਕ੍ਰਿਸ਼ਨ ਲਾਲ ਚਨਾਰਥਲ ਖ਼ੁਰਦ ਨੇ ਸਾਂਝੇ ਤੌਰ ’ਤੇ ਕੀਤੀ। ਬੁਲਾਰਿਆਂ ਨੇ ਸਰਕਾਰ ਦੀ ਟਾਲ-ਮਟੋਲ ਨੀਤੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਹਾਈ ਕੋਰਟ ਦੇ ਫ਼ੈਸਲੇ ਦੇ ਬਾਵਜੂਦ ਸਰਕਾਰ ਸੁਪਰੀਮ ਕੋਰਟ ਜਾ ਕੇ ਸਮਾਂ ਖ਼ਰਾਬ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੈਨਸ਼ਨ 2.59 ਦੇ ਗੁਣਾਂਕ ਨਾਲ ਸੋਧੀ ਜਾਵੇ, ਪੁਰਾਣੀ ਪੈਨਸ਼ਨ ਬਹਾਲ ਹੋਵੇ ਅਤੇ 15 ਜਨਵਰੀ 2015 ਤੇ 17 ਜੁਲਾਈ 2020 ਦੇ ਨੋਟੀਫਿਕੇਸ਼ਨ ਰੱਦ ਕਰਕੇ ਪੂਰੇ ਤਨਖ਼ਾਹ ਸਕੇਲ ਦਿੱਤੇ ਜਾਣ। ਇਸ ਦੌਰਾਨ ਕੱਚੇ ਅਧਿਆਪਕਾਂ, ਸਫ਼ਾਈ ਕਾਮਿਆਂ, ਮਿਡ ਡੇ ਮੀਲ, ਆਂਗਣਵਾੜੀ ਤੇ ਆਸ਼ਾ ਵਰਕਰਾਂ ਨੂੰ ਪੱਕਾ ਕਰਨ, ਸਕੂਲਾਂ ’ਚ ਸਫ਼ਾਈ ਮੁਲਾਜ਼ਮਾਂ ਦੀ ਪੱਕੀ ਭਰਤੀ ਕਰਨ ਅਤੇ ਪੇਂਡੂ ਭੱਤੇ ਸਮੇਤ ਕੱਟੇ ਭੱਤੇ ਬਹਾਲ ਕਰਨ ਦੀ ਮੰਗ ਕੀਤੀ ਗਈ। ਅਖ਼ੀਰ ’ਚ ਮੁਲਾਜ਼ਮਾਂ ਨੇ ਵਿਧਾਇਕ ਦਫ਼ਤਰ ਦਾ ਘਿਰਾਓ ਕੀਤਾ। ਇਸ ਮੌਕੇ ਰਾਮਸ਼ਰਨ ਸੂਦ, ਅਮਰਜੀਤ ਸਿੰਘ, ਬਲਤੇਜ ਸਿੰਘ ਬੁੱਗਾ, ਰਾਜਿੰਦਰ ਸਿੰਘ ਰਾਜਨ, ਸਤਿੰਦਰ ਸਿੰਘ, ਰਣਜੀਤ ਸਿੰਘ ਬਰਵਾਲੀ, ਚਰਨਜੀਤ ਸਿੰਘ, ਜਸਵੀਰ ਸਿੰਘ, ਜਗਦੀਸ਼ ਸਿੰਘ ਰਾਣਾ, ਗੁਰਮੀਤ ਸਿੰਘ ਘੁੰਮਣ, ਮਨਜੀਤ ਸਿੰਘ, ਅਮਰਜੀਤ ਗਰੇਵਾਲ, ਨੇਤਰ ਸਿੰਘ, ਰਾਜੀਵ ਕੁਮਾਰ, ਮਲਕੀਤ ਸਿੰਘ ਖੰਨਾ, ਜੋਧ ਸਿੰਘ, ਸ਼ਿੰਗਾਰਾ ਸਿੰਘ ਭੜੀ, ਹਰਨੇਕ ਸਿੰਘ ਤਲਵਾੜਾ, ਸਲੋਨੀ ਭਾਗੀ, ਨੀਸ਼ਾ ਰਾਣੀ, ਰੁਪਿੰਦਰ ਕੌਰ, ਬਲਜੀਤ ਕੌਰ, ਮਨਦੀਪ ਕੌਰ ਅਤੇ ਅਮਨਦੀਪ ਕੌਰ ਹਾਜ਼ਰ ਸਨ।