- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਦੇ ਖ਼ਾਤਮੇ ਲਈ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ : ਰਾਜੂ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਿੰਡ ਰੰਘੇੜੀ ਕਲਾਂ ਵਿਖੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ। ਇਸ ਤੋਂ ਪਹਿਲਾਂ ਹੋਈ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਅਕਾਲੀ ਦਲ ਦੀ ਪਿਛਲੀ ਸਰਕਾਰ ਵੇਲੇ ਵੀ ਕਲੱਬਾਂ ਨੂੰ ਕਿੱਟਾਂ, ਜਿੰਮ ਅਤੇ ਕਬੱਡੀ ਕੱਪ ਕਰਵਾ ਕੇ ਖੇਡਾਂ ਨੂੰ ਹੱਲਾਸ਼ੇਰੀ ਦਿੱਤੀ ਗਈ ਸੀ। ਉਨ੍ਹਾਂ ਸੂਬੇ ’ਚ ਨਸ਼ਿਆਂ ਕਾਰਨ ਘਰਾਂ ਦੇ ਘਰ ਬਰਬਾਦ ਹੋਣ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਮਸਲੇ ਦੇ ਹੱਲ ਲਈ ਸਰਕਾਰ, ਪ੍ਰਸ਼ਾਸਨ ਦੇ ਨਾਲ-ਨਾਲ ਸਮਾਜ ਨੂੰ ਵੀ ਅੱਗੇ ਆਉਣਾ ਪਵੇਗਾ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਪਰ੍ਹਾਂ ਰਹਿ ਕੇ ਉਸਾਰੂ ਗਤੀਵਿਧੀਆਂ ਅਪਣਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਨਸ਼ਾ ਛੱਡਣ ਵਾਲਿਆਂ ਦੀ ਮਦਦ ਕੀਤੀ ਜਾਵੇ ਤੇ ਨਸ਼ਾ ਤਸਕਰਾਂ ਦੀ ਸੂਚਨਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ। ਇਸ ਮੌਕੇ ਨੌਜਵਾਨਾਂ ਨੇ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਕੀਤਾ। ਮੀਟਿੰਗ ਨੂੰ ਸਰਕਲ ਪ੍ਰਧਾਨ ਹਰਬੰਸ ਸਿੰਘ ਬਡਾਲੀ, ਆਗੂ ਸਿਕੰਦਰ ਸਿੰਘ ਮੋਤੀ, ਸਾਬਕਾ ਸਰਪੰਚ ਜਸਪਾਲ ਸਿੰਘ ਘੋਲਾ ਅਤੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਯੂਥ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਭਗਵੰਤ ਸਿੰਘ ਗੱਗੀ ਸਰਪੰਚ, ਗੁਰਮੁੱਖ ਸਿੰਘ ਝੰਬਾਲਾ, ਐਸਓਆਈ ਦੇ ਜ਼ਿਲ੍ਹਾ ਪ੍ਰਧਾਨ ਸਹਿਜ ਸਿੰਘ ਧਾਲੀਵਾਲ, ਬਲਵਿੰਦਰ ਸਿੰਘ, ਵਿਪਨ ਕੁਮਾਰ ਪ੍ਰਿੰਸ, ਰਾਹੁਲ ਸੰਗਰ, ਗੁਰਸੇਵਕ ਸਿੰਘ, ਹਰਵਿੰਦਰ ਸਿੰਘ, ਸੁਰਿੰਦਰ ਸਿੰਘ, ਸੰਦੀਪ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਸਿੰਘ ਸਮੇਤ ਵੱਡੀ ਗਿਣਤੀ ’ਚ ਨੌਜਵਾਨ ਮੌਜੂਦ ਸਨ।