ਚਾਈਨਾ ਡੋਰ ਸਬੰਧੀ ਸਰਕਾਰੀ ਹਦਾਇਤਾਂ ਦਾ ਹਰ ਨਾਗਰਿਕ ਪਾਲਣ ਕਰੇ : ਸੰਦਲ
ਚਾਈਨਾ ਡੋਰ ਸੰਬੰਧੀ ਸਰਕਾਰੀ ਹਿਦਾਇਤਾਂ ਦਾ ਹਰ ਨਾਗਰਿਕ ਪਾਲਣ ਕਰੇ : ਸੰਦਲ
Publish Date: Fri, 09 Jan 2026 05:34 PM (IST)
Updated Date: Fri, 09 Jan 2026 05:36 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਾਬਕਾ ਮੈਂਬਰ ਜ਼ਿਲ੍ਹਾ ਸਲਾਹਕਾਰ ਸਿਹਤ ਵਿਭਾਗ ਕਮੇਟੀ, ਸਮਾਜਸੇਵੀ ਤੇ ਵਾਤਾਵਰਨ ਪ੍ਰੇਮੀ ਡਾ. ਅਮਿਤ ਸੰਦਲ ਨੇ ਪੰਜਾਬ ਸਰਕਾਰ ਵੱਲੋਂ ਚਾਈਨਾ ਡੋਰ ’ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦੇਸ਼ ਭਰ ਵਿੱਚ ਚਾਈਨਾ ਡੋਰ ਉੱਤੇ ਪੂਰਨ ਪਾਬੰਦੀ ਲਗਾਈ ਜਾਵੇ। ਡਾ. ਸੰਦਲ ਨੇ ਦੱਸਿਆ ਕਿ ਪਲਾਸਟਿਕ ਤੋਂ ਬਣੀ ਚਾਈਨਾ ਡੋਰ ਧਰਤੀ ’ਤੇ ਬਿਨਾਂ ਗਲੇ ਲੰਮੇ ਸਮੇਂ ਤੱਕ ਪਈ ਰਹਿੰਦੀ ਹੈ ਅਤੇ ਵਾਤਾਵਰਨ ਪ੍ਰਦੂਸ਼ਣ ਦਾ ਵੱਡਾ ਕਾਰਨ ਬਣਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਤੀ ਧਾਗੇ ਨਾਲ ਬਣੀ ਡੋਰ ਦੀ ਵਰਤੋਂ ਦੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜੋ ਵਾਤਾਵਰਨ ਤੋਂ ਇਲਾਵਾ ਮਨੁੱਖਾਂ ਤੇ ਪੰਛੀਆਂ ਲਈ ਵੀ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਨਾਗਰਿਕਾਂ ਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਚਾਈਨਾ ਡੋਰ ਦਾ ਪੂਰਨ ਬਾਈਕਾਟ ਕੀਤਾ ਜਾਵੇ।