- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਦਿਆਰਥੀਆਂ ਨੇ ਕੱਢੀ ਏਡਜ਼, ਨਸ਼ਿਆਂ ਅਤੇ ਖ਼ੂਨਦਾਨ ਸਬੰਧੀ ਜਾਗਰੂਕਤਾ ਰੈਲੀ

ਪੰਜਾਬੀ ਜਾਗਰਣ ਰਿਪੋਰਟਰ, ਮੰਡੀ ਗੋਬਿੰਦਗੜ੍ਹ : ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਵਿਖੇ ਰੈੱਡ ਰਿਬਨ ਕਲੱਬ ਦੇ ਕਨਵੀਨਰ ਪ੍ਰੋਫ਼ੈਸਰ ਧਰਮਜੀਤ ਜਲਵੇੜਾ ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਐਚਆਈਵੀ ਏਡਜ਼, ਨਸ਼ਿਆਂ ਖ਼ਿਲਾਫ਼ ਤੇ ਖ਼ੂਨਦਾਨ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਇਹ ਰੈਲੀ ਕਾਲਜ ਕੈਂਪਸ ਤੋਂ ਸ਼ੁਰੂ ਹੋ ਕੇ ਨੇੜਲੇ ਪਿੰਡਾਂ ਵਿਚ ਪਹੁੰਚੀ, ਜਿੱਥੇ ਵਿਦਿਆਰਥੀਆਂ ਨੇ ਆਮ ਲੋਕਾਂ ਨੂੰ ਏਡਜ਼ ਦੇ ਬਚਾਅ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਖ਼ੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰੋਫ਼ੈਸਰ ਧਰਮਜੀਤ ਜਲਵੇੜਾ ਨੇ ਕਿਹਾ ਕਿ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣਾ ਅਤੇ ਜਾਗਰੂਕ ਕਰਨਾ ਸਮੇਂ ਦੀ ਵੱਡੀ ਲੋੜ ਹੈ। ਚੰਗੀ ਸੋਚ ਇਕ ਨਰੋਏ ਸਮਾਜ ਅਤੇ ਤੰਦਰੁਸਤ ਸਰੀਰ ਦੀ ਸਿਰਜਣਾ ਕਰਦੀ ਹੈ, ਜਦਕਿ ਗ਼ਲਤ ਰਾਹ ਇਨਸਾਨ ਨੂੰ ਤਬਾਹੀ ਵੱਲ ਧੱਕ ਦਿੰਦਾ ਹੈ। ਉਨ੍ਹਾਂ ਕਿਹਾ ਕਿ ਖ਼ੂਨਦਾਨ ਮਨੁੱਖਤਾ ਦੀ ਭਲਾਈ ਲਈ ਮਹਾਂਦਾਨ ਹੈ, ਜਦਕਿ ਨਸ਼ੇ ਅਤੇ ਲਾਇਲਾਜ ਬਿਮਾਰੀਆਂ ਮਨੁੱਖੀ ਜੀਵਨ ਨੂੰ ਖ਼ਤਮ ਕਰ ਦਿੰਦੀਆਂ ਹਨ।ਇਸ ਮੌਕੇ ਵਿਦਿਆਰਥੀ ਜਸਕਰਨ ਸਿੰਘ, ਸੰਦੀਪ ਸਿੰਘ, ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਭਵਨੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਵਿਦਿਆਰਥੀ ਮੌਜੂਦ ਸਨ।