- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰ ਮਿਹਨਤੀ ਨੌਜਵਾਨ ਨੂੰ ਪਾਰਟੀ ’ਚ ਮਿਲੇਗਾ ਬਣਦਾ ਮਾਣ-ਸਤਿਕਾਰ : ਰਾਜੂ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੰਬੇ ਸਮੇਂ ਤੋਂ ਸਰਗਰਮੀ ਨਾਲ ਸੇਵਾਵਾਂ ਨਿਭਾਅ ਰਹੇ ਨੌਜਵਾਨ ਆਗੂ ਤੇ ਟਕਸਾਲੀ ਆਗੂ ਜਥੇਦਾਰ ਗੁਲਜ਼ਾਰ ਸਿੰਘ ਮਾਲੋਵਾਲ ਦੇ ਪੋਤਰੇ ਅਰਵਿੰਦਰ ਸਿੰਘ ਰਵੀ ਮਾਲੋਵਾਲ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਸਮੇਤ ਸੀਨੀਅਰ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਜੂ ਖੰਨਾ ਨੇ ਰਵੀ ਮਾਲੋਵਾਲ ਨੂੰ ਮੁਬਾਰਕਬਾਦ ਦਿੰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਰਵੀ ਮਾਲੋਵਾਲ ਦੀ ਮਿਹਨਤ ਅਤੇ ਸਰਗਰਮੀਆਂ ਨੂੰ ਦੇਖਦਿਆਂ ਇਹ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਰਵੀ ਮਾਲੋਵਾਲ ਵੱਲੋਂ ਲੰਬੇ ਸਮੇਂ ਤੋਂ ਪਾਰਟੀ ਦਾ ਝੰਡਾ ਬੁਲੰਦ ਕਰਨ ਲਈ ਪਿੰਡ-ਪਿੰਡ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਲਗਾਤਾਰ ਯਤਨ ਜਾਰੀ ਹਨ। ਰਵੀ ਮਾਲੋਵਾਲ ਨੇ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪਹਿਲਾਂ ਵਾਂਗ ਹੀ ਸਰਗਰਮੀ ਨਾਲ ਕੰਮ ਕਰਦੇ ਰਹਿਣਗੇ। ਇਸ ਮੌਕੇ ਵਧਾਈ ਦੇਣ ਵਾਲਿਆਂ ’ਚ ਗੁਰਪ੍ਰੀਤ ਸਿੰਘ ਮਾਲੋਵਾਲ, ਜਥੇਦਾਰ ਹਰਚੰਦ ਸਿੰਘ ਕਪੂਰਗੜ੍ਹ, ਕੋਰ ਕਮੇਟੀ ਮੈਂਬਰ ਕੰਵਲਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਗੋਲੂ, ਲਵਪ੍ਰੀਤ ਸਿੰਘ ਬੁੱਗਾ, ਗੁਰਕੀਰਤ ਸਿੰਘ ਪਨਾਗ, ਅਮਨਦੀਪ ਸਿੰਘ ਭੱਦਲਥੂਹਾ, ਹਰਮਨਵੀਰ ਸਿੰਘ ਹੈਬਤਪੁਰ, ਵਿਪਨ ਕੁਮਾਰ ਭੱਦਲਥੂਹਾ, ਅਮਨਦੀਪ ਕੁਮਾਰ ਕਪੂਰਗੜ੍ਹ, ਦਿਲਮਨਪ੍ਰੀਤ ਸਿੰਘ ਰੁੜਕੀ, ਜਗਤਾਰ ਸਿੰਘ ਜੱਗੀ ਬੁੱਗਾ, ਅਮਰੀਕ ਸਿੰਘ ਮੇਜੀ, ਜਗਤਾਰ ਸਿੰਘ ਜੱਗੀ, ਸੱਜਣ ਸਿੰਘ ਚੋਬਦਾਰਾ, ਬਿੱਟੂ ਕਪੂਰਗੜ੍ਹ, ਜੋਬਨ ਸੰਗਰ, ਗੁਰਿੰਦਰ ਸਿੰਘ ਮਾਂਗਟ, ਅੰਮ੍ਰਿਤਪਾਲ ਸਿੰਘ ਅੰਬਾਂ, ਦੀਪ ਨਾਭਾ, ਵਿਸ਼ਨੂੰ ਕੁਮਾਰ, ਬਾਵਾ ਸਿੰਘ ਅਤੇ ਪ੍ਰਿੰਸ ਸਿੰਘ ਭੰਦੋਹਲ ਆਦਿ ਮੌਜੂਦ ਸਨ।