- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਦੁਖੀ : ਬਲਜੀਤ ਸਿੰਘ ਭੁੱਟਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚਲਾਈ ਜਾ ਰਹੀ ਡੋਰ ਟੂ ਡੋਰ ਮੁਹਿੰਮ ਤਹਿਤ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪੁਰਾਣੀ ਸਰਹਿੰਦ ਵਿਖੇ ਘਰਾਂ ਅਤੇ ਦੁਕਾਨਾਂ ’ਚ ਲੋਕਾਂ ਨਾਲ ਰਾਬਤਾ ਕਾਇਮ ਕੀਤਾ। ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਕਥਿਤ ਲੋਕ-ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ ਅਤੇ ਪੰਜਾਬ ਬਚਾਓ ਪ੍ਰੋਗਰਾਮ ਦੇ ਫ਼ਾਰਮ ਭਰਵਾਏ। ਲੋਕਾਂ ਨਾਲ ਗੱਲਬਾਤ ਕਰਦਿਆਂ ਭੁੱਟਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ’ਚ ਹਰ ਵਰਗ ਦੁਖੀ ਹੈ; ਮੁਲਾਜ਼ਮ ਮੰਗਾਂ ਲਈ ਸੜਕਾਂ ’ਤੇ ਉਤਰੇ ਹੋਏ ਹਨ ਅਤੇ ਵਪਾਰ ਠੱਪ ਹੋਣ ਕਾਰਨ ਵਪਾਰੀ ਮਾਯੂਸ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਨੂੰ ਮੁੜ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਲੋਕ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਅਤੇ ਪਾਰਟੀ ਸੱਤਾ ’ਚ ਆਉਣ ’ਤੇ ਸਾਰੇ ਵਰਗਾਂ ਦੀਆਂ ਹੱਕੀ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰੇਗੀ। ਇਸ ਮੌਕੇ ਬਿਕਰਮਜੀਤ ਸਿੰਘ ਬਾਜਵਾ, ਬਲਜੀਤ ਸਿੰਘ ਖਾਲਸਾ ਸ਼ਹਿਰੀ ਪ੍ਰਧਾਨ ਐਸਸੀ ਵਿੰਗ, ਨਰੇਸ਼ ਕੁਮਾਰ ਵਪਾਰ ਵਿੰਗ, ਰਿਤਪਾਲ ਸਿੰਘ, ਸੁਖਵਿੰਦਰ ਸਿੰਘ, ਤਰੁਣ ਕੁਮਾਰੀ ਮੀਤ ਪ੍ਰਧਾਨ ਇਸਤਰੀ ਅਕਾਲੀ ਦਲ, ਪਵਨ ਕੁਮਾਰ, ਹਰਪ੍ਰੀਤ ਸਿੰਘ ਸ਼ਹਿਰੀ ਪ੍ਰਧਾਨ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਲਾਲੂ ਮੰਦਰ, ਸੂਰਜ ਪ੍ਰਕਾਸ਼, ਪਰਵਿੰਦਰ ਸਿੰਘ, ਗੁਰਨਾਮ ਸਿੰਘ ਵਿਰਕ, ਲਖਮੀਰ ਸਿੰਘ, ਕਰਨਪ੍ਰੀਤ ਸਿੰਘ, ਅਰਸ਼ਪ੍ਰੀਤ ਸਿੰਘ, ਮਨਜੋਤ ਸਿੰਘ, ਗੁਰਪ੍ਰੀਤ ਸਿੰਘ ਪੰਜੋਲੀ, ਜਸ਼ਨ ਮੱਲ੍ਹੀ, ਪਰਵਿੰਦਰ ਪੰਮੀ, ਵਿਸ਼ਵਜੀਤ ਸਿੰਘ, ਚਰਨਜੀਤ ਸਿੰਘ, ਗੁਰਕੀਰਤ ਸਿੰਘ, ਮੰਗਾ ਕੈਂਚੀਆਂ ਵਾਲੇ, ਲਖਵੀਰ ਸਿੰਘ, ਜਸਵੀਰ ਸਿੰਘ ਸੋਢੀ, ਗੁਰਜੱਸਜੀਤ ਸਿੰਘ ਆਈਟੀ ਵਿੰਗ ਹਲਕਾ ਪ੍ਰਧਾਨ ਅਤੇ ਜੰਗਸ਼ੇਰ ਸਿੰਘ ਸੋਹੀ ਮੌਜੂਦ ਸਨ।