ਜ਼ੋਨ ਸੌਟੀ ਤੇ ਬੁੱਗਾ ਕਲਾਂ ਤੋਂ ਅਕਾਲੀ ਉਮੀਦਵਾਰਾਂ ਨੇ ਕਾਗਜ਼ ਭਰੇ
ਹਰੇਕ ਵਰਕਰ ਤੇ ਆਗੂ ਚੋਣਾਂ ਜਿੱਤਣ ਲਈ ਅੱਡੀ ਚੋਟੀ ਦਾ ਜੋਰ ਲਗਾਵੇ : ਰਾਜੂ ਖੰਨਾ
Publish Date: Thu, 04 Dec 2025 05:09 PM (IST)
Updated Date: Thu, 04 Dec 2025 05:11 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦਗੀ ਦੇ ਅੰਤਿਮ ਦਿਨ ਅੱਜ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੌਂਟੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਰਵਿੰਦਰ ਕੌਰ ਬਡਾਲੀ ਤੇ ਜ਼ਿਲ੍ਹਾ ਪ੍ਰੀਸ਼ਦ ਜੋਨ ਬੁੱਗਾ ਕਲਾਂ ਤੋਂ ਹਰਸ਼ਦੀਪ ਸਿੰਘ ਕੁੰਜਾਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿਚ ਏਡੀਸੀ ਪੂਜਾ ਸਿਆਲ ਕੋਲ ਆਪਣੇ ਕਾਗਜ਼ ਦਾਖ਼ਲ ਕੀਤੇ। ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੌਟੀ ਬੀਬੀ ਰਵਿੰਦਰ ਕੌਰ ਬਡਾਲੀ ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੁੱਗਾ ਕਲਾਂ ਤੋਂ ਉਮੀਦਵਾਰ ਹਰਸ਼ਦੀਪ ਸਿੰਘ ਕੁੰਜਾਰੀ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਸੁਬੇਗ ਸਿੰਘ ਕੁੰਜਾਰੀ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਕੰਵਲਜੀਤ ਸਿੰਘ ਗਿੱਲ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਅਮੋਲਕ ਸਿੰਘ ਵਿਰਕ, ਸੁਖਵਿੰਦਰ ਸਿੰਘ ਕਾਲਾ ਅਰੌੜਾ, ਬਾਬਾ ਗੁਰਦੀਪ ਸਿੰਘ ਨੋਲੱਖਾ, ਸੁਰਿੰਦਰ ਸਿੰਘ ਸਰਾਂ, ਕੈਪਟਨ ਜਸਵੰਤ ਸਿੰਘ ਬਾਜਵਾ, ਪੁਸ਼ਪਿੰਦਰ ਸਿੰਘ ਵਿਰਕ, ਰਣਧੀਰ ਸਿੰਘ, ਪ੍ਰੀਤਮ ਸਿੰਘ, ਬਲਦੇਵ ਸਿੰਘ ਕੁੰਜਾਰੀ, ਜਥੇਦਾਰ ਬਲਵੰਤ ਸਿੰਘ ਘੁੱਲੂਮਾਜਰਾ, ਜਤਿੰਦਰ ਸਿੰਘ ਧਾਲੀਵਾਲ, ਅੰਮ੍ਰਿਤਪਾਲ ਸਿੰਘ ਸਰਾਂ, ਜਗਦੀਪ ਸਿੰਘ, ਬੀਬੀ ਰਾਜਵਿੰਦਰ ਕੌਰ, ਜਥੇਦਾਰ ਜਰਨੈਲ ਸਿੰਘ ਮਾਜਰੀ, ਇੰਦਰਜੀਤ ਸਿੰਘ ਨੂਰਪੁਰਾ, ਨਵਜੋਤ ਸਿੰਘ ਨਰੈਣਗੜ, ਜੋਗਾ ਸਿੰਘ, ਗੁਰਕੀਰਤ ਸਿੰਘ ਪਨਾਗ, ਸੰਤ ਸਿੰਘ, ਕੈਸਦੀਪ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਤੇ ਆਗੂ ਮੌਜੂਦ ਸਨ।