ਅਮਲੋਹ ਦੀ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਹਰ ਵਰਕਰ ਪੱਬਾ ਭਾਰ : ਰਾਜੂ ਖੰਨਾ
ਅਮਲੋਹ ਦੀ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਹਰ ਵਰਕਰ ਪੱਬਾ ਭਾਰ : ਰਾਜੂ ਖੰਨਾ
Publish Date: Mon, 16 Mar 2026 05:06 PM (IST)
Updated Date: Mon, 16 Mar 2026 05:10 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਪੱਧਰ ’ਤੇ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਵਿਚ ਹੋ ਰਹੇ ਵੱਡੇ ਇਕੱਠ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਗਵਾਹੀ ਭਰ ਰਹੇ। ਇਸ ਕੜੀ ਤਹਿਤ ਹਲਕਾ ਅਮਲੋਹ ਅੰਦਰ 25 ਮਾਰਚ ਨੂੰ ਹੋਣ ਜਾ ਰਹੀ ਪੰਜਾਬ ਬਚਾਓ ਰੈਲੀ ਨੂੰ ਇਕੱਠ ਪੱਖੋਂ ਇਤਿਹਾਸਕ ਬਣਾਉਣ ਲਈ ਹਲਕਾ ਦਾ ਬੱਚਾ-ਬੱਚਾ ਪੱਬਾ ਭਾਰ ਦਿਖਾਈ ਦੇ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਸਰਕਲ ਡਡਹੇੜੀ ਦਿਹਾਤੀ ਦੇ ਇਕ ਦਰਜ਼ਨ ਪਿੰਡਾਂ ਵਿਚ ਭਰਵੀਆਂ ਮੀਟਿੰਗਾਂ ਕਰਨ ਸਮੇਂ ਵੱਡੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਨ੍ਹਾਂ ਮੀਟਿੰਗਾਂ ਨੂੰ ਸੀਨੀਅਰ ਆਗੂ ਬਾਬਾ ਪਲਵਿੰਦਰ ਸਿੰਘ ਤਲਵਾੜਾ, ਸਰਕਲ ਪ੍ਰਧਾਨ ਬਲਜਿੰਦਰ ਸਿੰਘ ਸੇਖੋਂ, ਸੀਨੀਅਰ ਆਗੂ ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਜਰਨੈਲ ਸਿੰਘ ਮਾਜਰੀ ਨੇ ਸੰਬੋਧਨ ਕੀਤਾ। ਰਾਜੂ ਖੰਨਾ ਵੱਲੋਂ ਪਿੰਡ ਤਲਵਾੜਾ, ਕੋਟਲਾ, ਡਡਹੇੜੀ, ਲੁਹਾਰਮਾਜਰਾ, ਸਿਰਾਜਮਾਜਰਾ, ਜੱਲੋਵਾਲ, ਫਤਹਿਗੜ੍ਹ ਨਿਊਆ, ਵਿਖੇ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਰਾਜੂ ਖੰਨਾ ਨੇ ਕਿਹਾ ਕਿ ਹਲਕਾ ਅਮਲੋਹ ਅੰਦਰ 25 ਮਾਰਚ ਨੂੰ ਜੋ ਪੰਜਾਬ ਬਚਾਓ ਰੈਲੀ ਕੀਤੀ ਜਾ ਰਹੀ ਹੈ। ਉਸ ਵਿਚ ਹਰ ਹਲਕਾ ਵਾਸੀ ਵੱਡੀ ਗਿਣਤੀ ਵਿਚ ਪੁੱਜ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਲੀਡਰਸ਼ਿਪ ਦੇ ਵਿਚਾਰ ਸੁਣੇ ਤਾਂ ਜੋ 2027 ਵਿਚ ਇਨ੍ਹਾਂ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੂੰ ਬਾਹਰ ਦਾ ਰਸਤਾ ਦਿਖਾਇਆ ਜਾ ਸਕੇ। ਇਨ੍ਹਾਂ ਮੀਟਿੰਗਾਂ ਸਮੇਂ ਦਵਿੰਦਰ ਸਿੰਘ ਨਿਊਆ, ਕਰਨੈਲ ਸਿੰਘ ਫਤਹਿਗੜ੍ਹ ਨਿਊਆ, ਬਲਵੀਰ ਸਿੰਘ ਜੱਲੋਵਾਲ, ਲਖਵੀਰ ਸਿੰਘ ਸਾਬਕਾ ਸਰਪੰਚ, ਹਰਮਿੰਦਰ ਸਿੰਘ ਸਿਰਾਜਮਾਜਰਾ, ਮੁਕੰਦ ਸਿੰਘ ਲੁਹਾਰ ਮਾਜਰਾ, ਡਾ. ਮਨਜੀਤ ਸਿੰਘ ਨੰਬਰਦਾਰ, ਪਾਲ ਸਿੰਘ ਸਾਬਕਾ ਸਰਪੰਚ, ਸਿਮਰਨਜੀਤ ਸਿੰਘ ਡਿਪਟੀ, ਉੱਜਲ ਸਿੰਘ, ਕਿਸਾਨ ਆਗੂ ਗੁਰਜੀਤ ਸਿੰਘ ਲੁਹਾਰਮਾਜਰਾ, ਅਜੀਤ ਸਿੰਘ ਡਡਹੇੜੀ, ਸਾਬਕਾ ਸਰਪੰਚ ਸੁਖਬੀਰ ਸਿੰਘ, ਡਾ. ਬਲਵੀਰ ਸਿੰਘ ਡਡਹੇੜੀ, ਯੂਥ ਆਗੂ ਕਰਨ ਸਿੰਘ ਡਡਹੇੜੀ, ਸਤਨਾਮ ਸਿੰਘ, ਗੁਰਜੀਤ ਸਿੰਘ ਬੱਬੂ, ਜਸਵੀਰ ਸਿੰਘ ਗਰੇਵਾਲ, ਗੁਰਜੀਤ ਸਿੰਘ ਕੋਟਲਾ, ਰਣਧੀਰ ਸਿੰਘ, ਅੰਗੂਰੀ ਲਾਲ, ਜਸਪਾਲ ਸਿੰਘ ਕੋਟਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਤੇ ਆਗੂ ਮੌਜੂਦ ਸਨ।