ਡਿਵਾਈਨ ਲਾਈਟ ਸਕੂਲ ਦੇ ਆਰਚਰੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਡਿਵਾਈਨ ਲਾਈਟ ਸਕੂਲ ਦੇ ਆਰਚਰੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Tue, 07 Apr 2026 06:29 PM (IST)
Updated Date: Tue, 07 Apr 2026 06:32 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵੀਵੀਆਈਟੀ ਯੂਨੀਵਰਸਿਟੀ, ਨਾਮਬੁਰੂ (ਆਂਧਰਾ ਪ੍ਰਦੇਸ਼) ਵਿੱਚ ਹੋਈ 15ਵੀਂ ਨੈਸ਼ਨਲ ਆਰਚਰੀ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ। ਪੰਜਵੀਂ ਜਮਾਤ ਦੀ ਵਿਦਿਆਰਥਣ ਰੂਹੀ ਨੇ ਅੰਡਰ–10 ਵਰਗ ਵਿੱਚ 200 ਤੋਂ ਵੱਧ ਭਾਗੀਦਾਰਾਂ ਵਿੱਚੋਂ 16ਵਾਂ ਰੈਂਕ ਪ੍ਰਾਪਤ ਕੀਤਾ ਅਤੇ ਲਗਾਤਾਰ ਦੋ ਮੈਚ ਜਿੱਤ ਕੇ ਉੱਤਮ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਸੱਤਵੀਂ ਜਮਾਤ ਦੀ ਵਿਦਿਆਰਥਣ ਪੀਹੂ ਨੇ ਅੰਡਰ–13 ਵਰਗ ਵਿੱਚ 200 ਤੋਂ ਵੱਧ ਭਾਗੀਦਾਰਾਂ ਵਿੱਚੋਂ 55ਵਾਂ ਰੈਂਕ ਹਾਸਲ ਕੀਤਾ ਅਤੇ ਪਹਿਲਾ ਮੈਚ ਜਿੱਤਣ ਤੋਂ ਬਾਅਦ ਦੂਜੇ ਮੈਚ ਵਿੱਚ ਵੀ ਭਾਗ ਲਿਆ। ਦੂਜੀ ਜਮਾਤ ਦੇ ਵਿਦਿਆਰਥੀ ਮਹਿਤਾਬ ਸਿੰਘ ਨੇ ਵੀ ਅੰਡਰ–10 ਵਰਗ ਵਿੱਚ ਭਾਗ ਲੈ ਕੇ ਆਪਣੀ ਹੁਨਰਮੰਦੀ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਸੈਕਟਰੀ ਕਮ ਖਜਾਨਚੀ ਪ੍ਰਿਆ ਅਰੋੜਾ ਅਤੇ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਵਿਦਿਆਰਥੀਆਂ ਦੀ ਇਸ ਉਪਲਬਧੀ ‘ਤੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਸਕੂਲ ਹਮੇਸ਼ਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਨੇ ਖਿਡਾਰੀਆਂ ਦੀ ਮਿਹਨਤ, ਕੋਚ ਦੀ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਦੀ ਭਰਪੂਰ ਸਰਾਹਨਾ ਕੀਤੀ ਅਤੇ ਭਵਿੱਖ ਵਿੱਚ ਹੋਰ ਵੱਡੀਆਂ ਉਪਲੱਬਧੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।