ਢੀਂਡਸਾ ਦੇ ਇੰਟਕ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ
ਢੀਂਡਸਾ ਦੇ ਇੰਟਕ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ
Publish Date: Sat, 21 Mar 2026 05:06 PM (IST)
Updated Date: Sat, 21 Mar 2026 05:10 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਹਲਕਾ ਬਸੀ ਪਠਾਣਾਂ ਦੇ ਪ੍ਰਮੁੱਖ ਕਾਂਗਰਸੀ ਆਗੂ ਤੇ ਕੌਂਸਲਰ ਕਰਮਜੀਤ ਸਿੰਘ ਢੀਂਡਸਾ ਨੂੰ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਫੈੱਡਰੇਸ਼ਨ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਪ੍ਰਧਾਨ ਬਣਾਏ ਜਾਣ ’ਤੇ ਕਾਂਗਰਸ ਪਾਰਟੀ ਦੇ ਆਗੂਆਂ ਵਿੱਚ ਖੁਸ਼ੀ ਦਾ ਮਾਹੌਲ ਹੈ। ਪੰਜਾਬ ਕਾਂਗਰਸ ਕਮੇਟੀ ਸੂਬਾ ਸਕੱਤਰ ਓਮ ਪ੍ਰਕਾਸ਼ ਤਾਂਗੜੀ ਅਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਰਮੇਸ਼ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਕਰਮਜੀਤ ਸਿੰਘ ਢੀਂਡਸਾ ਮਿਹਨਤੀ ਅਤੇ ਸਮਾਜ ਸੇਵਕ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਢੀਂਡਸਾ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਮਜ਼ਦੂਰ ਵਰਗ ਦੀ ਭਲਾਈ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਉਨ੍ਹਾਂ ਪੰਜਾਬ ਇੰਟਕ ਪ੍ਰਧਾਨ ਡਾ. ਮਨੋਹਰ ਸਿੰਘ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਕੰਮ ਕਰਨ ਵਾਲੇ ਵਰਕਰ ਨੂੰ ਸਨਮਾਨ ਦਿੱਤਾ ਹੈ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਕਰਮਜੀਤ ਸਿੰਘ ਢੀਂਡਸਾ ਨੇ ਕਿਹਾ ਕਿ ਜਲਦੀ ਹੀ ਜ਼ਿਲ੍ਹਾ ਤੇ ਬਲਾਕ ਪੱਧਰ ’ਤੇ ਇੰਟਕ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਹੋਣਗੀਆਂ ਅਤੇ ਮਿਹਨਤੀ ਵਿਅਕਤੀਆਂ ਨੂੰ ਹੋਰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਕਾਂਗਰਸ ਸ਼ਹਿਰੀ ਪ੍ਰਧਾਨ ਕਿਸ਼ੋਰੀ ਲਾਲ, ਐੱਸਸੀ ਵਿੰਗ ਕੋਆਰਡੀਨੇਟਰ ਮਨਜੀਤ ਸਿੰਘ ਨੰਦਪੁਰ, ਸਾਬਕਾ ਵਾਈਸ ਚੇਅਰਮੈਨ ਰਾਜੂ ਵਧਵਾ, ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਨਾਹਰਾ, ਭੁਪਿੰਦਰ ਸਿੰਘ ਹੁਸੈਨਪੁਰ, ਸਾਬਕਾ ਬਲਾਕ ਪ੍ਰਧਾਨ ਦਰਬਾਰਾ ਸਿੰਘ ਕਲੋਂਦੀ ਅਤੇ ਲੱਕੀ ਧੀਮਾਨ ਸਮੇਤ ਕਈ ਆਗੂਆਂ ਨੇ ਵੀ ਇਸ ਨਿਯੁਕਤੀ ਦਾ ਸਵਾਗਤ ਕੀਤਾ ਹੈ। ਸਾਬਕਾ ਸਰਪੰਚ ਜਗਦੀਪ ਸਿੰਘ ਭਾਂਬਰੀ, ਗੁਰਦੀਪ ਸਿੰਘ ਧਾਲੀਵਾਲ ਅਤੇ ਗੁਰਜਾਪ ਸਿੰਘ ਨੇ ਢੀਂਡਸਾ ਨੂੰ ਅਗਾਂਹਵਧੂ ਤੇ ਇਮਾਨਦਾਰ ਦੱਸਦੇ ਹੋਏ ਕਿਹਾ ਕਿ ਇਸ ਨਾਲ ਹਲਕਾ ਬੱਸੀ ਪਠਾਣਾਂ ਵਿੱਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ।