- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੋਣ ਜ਼ਾਬਤਾ ਲੱਗਦੇ ਹੀ ਸ਼ਹਿਰ ਵਾਸੀ ਵੱਡੀ ਗਿਣਤੀ ’ਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਗੇ : ਰਾਜੂ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ਼ਹਿਰ ਦੀ ਬਿਧੀ ਚੰਦ ਕਲੋਨੀ ਦੇ ਵੱਡੀ ਗਿਣਤੀ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਅਲਵਿਦਾ ਆਖਦਿਆਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਅਕਾਲੀ ਦਲ ’ਚ ਸ਼ਮੂਲੀਅਤ ਕੀਤੀ। ਯੂਥ ਆਗੂ ਸਤਾਰ ਮੁਹੰਮਦ ਦੇ ਯਤਨਾਂ ਸਦਕਾ ਹੋਏ ਇਸ ਸਮਾਗਮ ਦੌਰਾਨ ਸਰਕਲ ਪ੍ਰਧਾਨ ਜਥੇਦਾਰ ਨਾਜ਼ਰ ਸਿੰਘ ਸੰਤ ਨਗਰ, ਰਸ਼ੀਦ ਮੁਹੰਮਦ ਅਤੇ ਹਰਪਾਲ ਸਿੰਘ ਮੱਗੋ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ’ਤੇ ਮੌਜੂਦ ਰਹੀ। ਇਕੱਠ ਨੂੰ ਸੰਬੋਧਨ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਲੋਕਾਂ ਦਾ ਵਧ ਰਿਹਾ ਵਿਸ਼ਵਾਸ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਜਿੱਤ ਦਾ ਰਾਹ ਮਜ਼ਬੂਤ ਕਰ ਰਿਹਾ ਹੈ ਤੇ ਚੋਣ ਜ਼ਾਬਤਾ ਲੱਗਦੇ ਹੀ ਹੋਰ ਪਰਿਵਾਰ ਵੀ ਪਾਰਟੀ ਨਾਲ ਜੁੜਨਗੇ। ਉਨ੍ਹਾਂ ਕਿਹਾ ਕਿ ਸ਼ਹਿਰ ’ਚ ਨਸ਼ੇ, ਲੁੱਟਾਂ-ਖੋਹਾਂ ਅਤੇ ਫਿਰੌਤੀਆਂ ਦੀਆਂ ਘਟਨਾਵਾਂ ਵਧਣ ਕਾਰਨ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ। ਇਸ ਮੌਕੇ ਬਾਬਾ ਨਿਸ਼ਾਨ ਸਿੰਘ, ਫੋਰਮੈਨ ਬਲਵੀਰ ਸਿੰਘ ਸਿੱਧੂ, ਹਰਮਿੰਦਰ ਸਿੰਘ ਮੰਡੀ, ਜਥੇਦਾਰ ਪ੍ਰੀਤਮ ਸਿੰਘ, ਨਿਰਮਲ ਸਿੰਘ, ਸਲਮਾਨ ਖਾਨ, ਪ੍ਰੀਤ ਮੰਡੀ, ਸਿਤਾਰ ਖਾਂ, ਸੂਰਜ ਮੰਡੀ, ਅਨਵਰ ਭੁੱਲਰ, ਵਿੱਕੀ ਮਾਨ, ਨਿੱਜਾ ਮੰਡੀ, ਸ਼ੇਰ ਸਿੰਘ, ਕੁਲਦੀਪ ਸਿੰਘ, ਹੈਪੀ ਸਿੰਘ ਅਤੇ ਕੰਮਾ ਸਿੰਘ ਸਮੇਤ ਵੱਡੀ ਗਿਣਤੀ ’ਚ ਔਰਤਾਂ ਤੇ ਨੌਜਵਾਨ ਮੌਜੂਦ ਸਨ।