ਦਸਵੀਂ ਜਮਾਤ ਲਈ ਵਿਦਾਇਗੀ ਪਾਰਟੀ ਕਰਵਾਈ
ਰਾਣਾ ਮੁਨਸ਼ੀ ਰਾਮ ਸਰਵਹਿਤਕਾਰੀ ਵਿਦਿਆ ਮੰਦਰ ਵਿੱਚ ਦਸਵੀਂ ਜਮਾਤ ਲਈ ਵਿਦਾਇਗੀ ਪਾਰਟੀ
Publish Date: Wed, 25 Feb 2026 05:02 PM (IST)
Updated Date: Wed, 25 Feb 2026 05:04 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਰਾਣਾ ਮੁਨਸ਼ੀ ਰਾਮ ਸਰਵਹਿਤਕਾਰੀ ਵਿਦਿਆ ਮੰਦਰ ਸਰਹਿੰਦ ਵਿਖੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਕਰਵਾਈ ਗਈ। ਇਸ ਮੌਕੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਡਾਂਸ ਤੇ ਸਕਿੱਟਾਂ ਦੀਆਂ ਪੇਸ਼ਕਾਰੀਆਂ ਕਰਕੇ ਸਮਾਗਮ ਨੂੰ ਰੰਗੀਨ ਬਣਾਇਆ। ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਕੂਲ ਦੇ ਸਾਰੇ ਅਧਿਆਪਕਾਂ ਤੇ ਪ੍ਰਿੰਸੀਪਲ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਜੀਵਨ ਵਿੱਚ ਸਫਲਤਾ ਦਾ ਰਾਹ ਦਿਖਾਇਆ ਤੇ ਨਿਰੰਤਰ ਮਾਰਗਦਰਸ਼ਨ ਕੀਤਾ। ਅੰਤ ਵਿਚ ਪ੍ਰਿੰਸੀਪਲ ਮਹੇਸ਼ ਚੰਦ ਸ਼ਰਮਾ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰੋਗਰਾਮ ਵਿਚ ਮੈਨੇਜਮੈਂਟ ਮੈਂਬਰ ਬਲਵਿੰਦਰ ਮੋਦਗਿਲ, ਦੀਪਿਕਾ ਸੂਰੀ, ਵਾਈਸ ਪ੍ਰਿੰਸੀਪਲ ਪ੍ਰੀਤੀ ਸ਼ੁਕਲਾ, ਹਰਮਨਪ੍ਰੀਤ ਕੌਰ, ਗੁਰਪ੍ਰੀਤ ਕੌਰ, ਸੋਨੀਆ ਸ਼ਰਮਾ, ਜਸਵਿੰਦਰ ਕੌਰ, ਪ੍ਰੀਤੀ ਧੀਮਾਨ, ਪ੍ਰਭਜੋਤ ਕੌਰ, ਨੀਨਾ ਰਾਣੀ, ਅਮਿਤਾ ਜ਼ੀਨਤ, ਰਿਤੂ ਸੂਦ, ਨੇਹਾ ਸੂਦ, ਚਾਹਤ, ਸੁਖਵਿੰਦਰ ਕੌਰ, ਮਨਪ੍ਰੀਤ ਕੌਰ, ਅਨੀਤਾ ਰਾਣੀ, ਜੋਤੀ ਅਤੇ ਅਨਿਕਾ ਰਾਣੀ ਸਮੇਤ ਹੋਰ ਅਧਿਆਪਕ ਮੌਜੂਦ ਸਨ।