ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ
Publish Date: Tue, 16 Sep 2025 06:12 PM (IST)
Updated Date: Tue, 16 Sep 2025 06:14 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੇ ਨਿਰਦੇਸ਼ਾਂ ਤਹਿਤ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਪਿੰਡ ਜੱਲੋਵਾਲ ਵਿਖੇ ਲਗਾਇਆ ਗਿਆ। ਬਲਾਕ ਖੇਤੀਬਾੜੀ ਅਫ਼ਸਰ ਡਾ. ਬੂਟਾ ਸਿੰਘ ਨੇ ਪਰਾਲੀ ਪ੍ਰਬੰਧਨ ਦੇ ਵੱਖ ਵੱਖ ਤਰੀਕਿਆਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੇਤਾਂ ਵਿਚ ਹੀ ਰਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਇਆ ਜਾ ਸਕਦਾ ਹੈ ਅਤੇ ਖਾਦਾਂ ਦੇ ਖਰਚੇ ਨੂੰ ਘਟਾਇਆ ਜਾ ਸਕਦਾ ਹੈ। ਖੇਤੀਬਾੜੀ ਉਪ ਨਿਰੀਖਕ ਮਨੀਸ਼ ਸ਼ਰਮਾ ਨੇ ਕਿਸਾਨਾਂ ਨੂੰ ਸੀਆਰਐਮ ਸਕੀਮ ਬਾਰੇ ਜਾਣਕਾਰੀ ਮੁੱਹਈਆ ਕਰਵਾਈ। ਇਸ ਮੌਕੇ ਕਿਰਨਜੀਤ ਕੌਰ, ਰਵਿੰਦਰ ਸਿੰਘ, ਨਵਪ੍ਰੀਤ ਸਿੰਘ, ਹਰਵਿੰਦਰ ਸਿੰਘ ਸਰਪੰਚ ਕਰਨੈਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ ਵੱਖ ਪਿੰਡਾਂ ਦੇ ਕਿਸਾਨ ਮੌਜੂਦ ਸਨ।