ਰਾਜਿੰਦਰ ਸਿੰਘ ਭੱਟ, ਫਤਿਹਗੜ੍ਹ ਸਾਹਿਬ : ਅਨਾਜ ਮੰਡੀ ਚਨਾਰਥਲ ਕਲਾਂ ਵਿਖੇ ਬਾਰਦਾਨੇ ਦੀ ਘਾਟ ਲੈ ਕੇ ਕਿਸਾਨਾਂ ਵਲੋਂ ਪਟਿਆਲਾ ਸਰਹਿੰਦ ਮਾਰਗ ਨੂੰ ਜਾਮ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਨਿਰਮਲ ਸਿੰਘ ਰਿਊਣਾ, ਹਰਜਿੰਦਰ ਸਿੰਘ, ਹੋਰ ਕਿਸਾਨਾਂ ਨੇ ਕਿਹਾ ਕਿ ਅਨਾਜ ਮੰਡੀਆਂ ਵਿਚ ਖੁਲ੍ਹੇ ਅਸਮਾਨ ਹੇਠਾਂ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਫ਼ਸਲ ਬਾਰਦਾਨੇ ਦੀ ਘਾਟ ਹੋਣ ਕਾਰਨ ਰੁਲ ਰਹੀ ਹੈ ਜਿਸ ਕਾਰਨ ਕਿਸਾਨਾਂ ਦੀ ਫ਼ਸਲ ਨਾ ਕੋਈ ਬੋਲੀ ਅਤੇ ਨਾ ਕੋਈ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨ ਮੰਡੀਆਂ ਵਿਚ ਕਈ ਦਿਨ ਤੋਂ ਮੱਛਰਾਂ ਵਿਚ ਰਾਤ ਕੱਟ ਰਿਹਾ ਹੈ।

ਇਸ ਤੋਂ ਇਲਾਵਾ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਜਾਣ ਬੁੱਝ ਕੇ ਕਿਸਾਨਾਂ ਨੂੰ ਪਰੇਸ਼ਾਨ ਕਰ ਰਹੀ ਹੈ ਤਾਂ ਜੋ ਕਿਸਾਨ ਦਿੱਲੀ ਦੇ ਅੰਦੋਲਨ ਨੂੰ ਛੱਡ ਕੇ ਮੁੜ ਆਪਣੇ ਘਰਾਂ ਨੂੰ ਪਰਤ ਜਾਣ। ਆਗੂਆਂ ਨੇ ਕਿਹਾ ਕਿ ਕੇਂਦਰ ਵਲੋਂ ਥੋਪੇ ਜਾ ਰਹੇ ਖੇਤੀ ਕਾਨੂੰਨਾਂ ਤੇ ਜਦੋਂ ਕਿ ਮਾਨਯੋਗ ਅਦਾਲਤ ਵਲੋਂ ਰੋਕ ਲਗਾ ਦਿੱਤੀ ਗਈ ਹੈ ਪਰ ਕੇਂਦਰ ਸਿੱਧੇ ਤੇ ਅਸਿੱਧੇ ਤੌਰ ਤੇ ਕਾਨੂੰਨ ਲਾਗੂ ਕਰ ਕੇ ਕਿਸਾਨਾਂ ਨੂੰ ਖਤਮ ਕਰਨਾ ਚਾਹੁੰਦੀ ਹੈ ।ਇਸ ਮੌਕੇ ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ ਨੇ ਕਿਹਾ ਕਿ ਕਿਸਾਨਾਂ ਦੀ ਬਾਰਦਾਨੇ ਦੀ ਘਾਟ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਸਾਨਾਂ ਨੂੰ ਬਾਰਦਾਨਾ ਮੁਹੱਈਆ ਕਰਵਾ ਦਿੱਤਾ ਅਤੇ ਕਿਸਾਨਾਂ ਕਿਸੇ ਕਿਸਮ ਦੀ ਸਮੱਸਿਆ ਨਹੀਂ ਹੋਣ ਦਿੱਤੀ ਜਾਵੇਗੀ।

Posted By: Tejinder Thind