ਪੱਤਰ ਪ੍ਰਰੇਰਕ,ਫ਼ਤਹਿਗੜ੍ਹ ਸਾਹਿਬ : ਕਿਸਾਨ ਜਥੇਬੰਦੀਆਂ ਨੇ ਰੇਲਵੇ ਸਟੇਸ਼ਨ ਫ਼ਤਹਿਗੜ੍ਹ ਸਾਹਿਬ ਵਿਖੇ ਕਾਲੀਆਂ ਪੱਗਾਂ ਬੰਨ੍ਹ ਕੇ ਕਾਲਾ ਦੁਸ਼ਹਿਰਾ ਮਨਾਉਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸੁਰਿੰਦਰ ਸਿੰਘ ਲੁਹਾਰੀ ਨੇ ਕਿਹਾ ਕਿ ਕਿਸਾਨ ਜ਼ਿਲ੍ਹੇ ਦੇ ਵੱਖ ਵੱਖ ਸ਼ਹਿਰਾਂ 'ਚ ਕਾਲੀਆਂ ਪੱਗਾਂ ਬੰਨ੍ਹ ਕੇ ਕਾਲਾ ਦੁਸ਼ਹਿਰਾ ਮਨਾਉਣਗੇ ਅਤੇ ਫ਼ਤਹਿਗੜ੍ਹ ਸਾਹਿਬ ਸਟੇਸ਼ਨ 'ਤੇ ਕੇਂਦਰ ਸਰਕਾਰ ਦਾ ਪੁਤਲਾ ਸਾੜਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਅੱਤਵਾਦੀ ਕਰਾਰ ਦਿੱਤਾ ਹੈ ਪਰ ਹੁਣ ਉਹ ਭਾਜਪਾ ਨੂੰ ਅੱਤਵਾਦੀ ਬਣਕੇ ਦਿਖਾਉਣਗੇ ਅਤੇ ਜੇਕਰ ਭਾਜਪਾ ਆਗੂ ਕਿਸਾਨਾਂ ਦੇ ਕਿਸੇ ਵੀ ਧਰਨੇ ਬਾਰੇ ਕੁੱਝ ਕਹਿਣਗੇ ਤਾਂ ਕਿਸਾਨ ਉਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।