ਰਾਜਿੰਦਰ ਸਿੰਘ ਭੱਟ, ਫ਼ਤਹਿਗੜ੍ਹ ਸਾਹਿਬ : ਅਕਾਲੀ ਦਲ ਦੇ ਹਲਕਾ ਇੰਚਾਰਜ ਦੀਦਾਰ ਸਿੰਘ ਨੇ ਅਨਾਜ ਮੰਡੀ ਸਰਹਿੰਦ ਦਾ ਦੌਰਾ ਕੀਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਅਨਾਜ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਅਤੇ ਸਹੀ ਢੰਗ ਨਾਲ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਨੂੰ ਮੰਡੀਆਂ 'ਚ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ। ਭੱਟੀ ਨੇ ਕਿਹਾ ਕਿ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਹੀ ਕਿਸਾਨਾਂ ਦੀ ਖੁਸ਼ਹਾਲੀ ਲਈ ਅਨੇਕਾਂ ਉਪਰਾਲੇ ਕੀਤੇ ਹਨ ਪਰ ਕਾਂਗਰਸ ਸਰਕਾਰ ਕਿਸਾਨ ਹਮਾਇਤੀ ਹੋਣ ਦਾ ਡਰਾਮਾ ਕਰ ਕੇ 2022 ਦੀਆਂ ਚੋਣਾਂ ਦਾ ਲਾਹਾ ਲੈਣ ਲਈ ਤਿਆਰੀਆਂ ਕਰਨ ਲੱਗੀ ਹੋਈ ਹੈ। ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੇ ਇਸ਼ਾਰੇ 'ਤੇ ਕਿਸਾਨਾਂ ਨੂੰ ਮੰਡੀਆਂ ਵਿਚ ਰੋਲ ਰਹੀ ਹੈ। ਕਿਸਾਨ ਹਰਪ੍ਰਰੀਤ ਸਿੰਘ ਅਤੇ ਖ਼ਾਲਸਾ ਸਿੰਘ ਨੇ ਕਿਹਾ ਕਿ ਬਾਰਦਾਨੇ ਦੀ ਘਾਟ ਹੋਣ ਕਾਰਨ ਕਈ ਦਿਨਾਂ ਤੋਂ ਮੰਡੀਆਂ ਵਿਚ ਮੱਛਰਾਂ ਵਿਚ ਰਾਤਾਂ ਕੱਟ ਰਹੇ ਹਨ।

ਇਸ ਮੌਕੇ ਅਜਾਇਬ ਸਿੰਘ ਜਖਵਾਲੀ, ਕੁਲਦੀਪ ਸਿੰਘ ਸੌਂਢਾ, ਸਰਬਜੀਤ ਸਿੰਘ ਿਝੰਜਰ, ਦਿਲਬਾਗ ਸਿੰਘ ਬਾਘਾ, ਚਮਕੌਰ ਸਿੰਘ, ਰਸ਼ਪਿੰਦਰ ਸਿੰਘ ਿਢੱਲੋਂ, ਪਰਮਜੀਤ ਸਿੰਘ ਚਨਾਲੋਂ ਆਦਿ ਮੌਜੂਦ ਸਨ।