- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਸਪਲਾਈ ਦੇ ਮਾੜੇ ਹਾਲਾਤ ਖ਼ਿਲਾਫ਼ ਕਿਸਾਨਾਂ ਵੱਲੋਂ ਐਕਸੀਅਨ ਦਫ਼ਤਰ ਅੱਗੇ ਧਰਨਾ

ਗੁਰਪ੍ਰੀਤ ਮਹਿਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਦੇ ਮਾੜੇ ਹਾਲਾਤ ਤੇ ਨਿਰਵਿਘਨ ਬਿਜਲੀ ਨਾ ਮਿਲਣ ਦੇ ਵਿਰੋਧ ’ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀਆਂ ਕਿਸਾਨ ਜਥੇਬੰਦੀਆਂ ਨੇ ਸਰਹੰਦ ਐਕਸੀਅਨ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ। ਇਸ ਧਰਨੇ ’ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਤੇ ਵਰਕਰ ਸ਼ਾਮਲ ਹੋਏ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਕੁਦਰਤੀ ਮਾਰ ਤੇ ਵਧ ਰਹੀਆਂ ਖੇਤੀ ਲਾਗਤਾਂ ਕਾਰਨ ਪ੍ਰੇਸ਼ਾਨ ਹਨ। ਫ਼ਸਲਾਂ ਨੂੰ ਪਾਣੀ ਦੀ ਸਖ਼ਤ ਲੋੜ ਵੇਲੇ ਬਿਜਲੀ ਸਪਲਾਈ ’ਚ ਭਾਰੀ ਕਟੌਤੀ ਕੀਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪਾਵਰਕਾਮ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਖੇਤੀ ਮੋਟਰਾਂ ਲਈ ਰੋਜ਼ਾਨਾ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ ਅਤੇ ਵਾਰ-ਵਾਰ ਲੱਗ ਰਹੇ ਬਿਜਲੀ ਕੱਟ ਤੁਰੰਤ ਬੰਦ ਕੀਤੇ ਜਾਣ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ’ਚ ਸੁਧਾਰ ਕਰਕੇ ਪੂਰੇ 8 ਘੰਟੇ ਨਿਰਵਿਘਨ ਬਿਜਲੀ ਨਾ ਦਿੱਤੀ ਗਈ ਤਾਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਸ਼ਾਸਨ ਦੀ ਹੋਵੇਗੀ।