- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਕੁਦਰਤੀ ਆਫ਼ਤਾਂ, ਵਧ ਰਹੀਆਂ ਖੇਤੀ ਲਾਗਤਾਂ ਅਤੇ ਫ਼ਸਲਾਂ ਨਾਲ ਜੁੜੀਆਂ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਹੁਣ ਮੋਟਰਾਂ ਲਈ ਬਿਜਲੀ ਸਪਲਾਈ ਵਿੱਚ ਭਾਰੀ ਕਟੌਤੀ ਕਰਕੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਪਾਣੀ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਦੋਂ ਫ਼ਸਲ ਨੂੰ ਪਾਣੀ ਦੀ ਸਭ ਤੋਂ ਵੱਧ ਲੋੜ ਹੈ, ਉਸ ਸਮੇਂ ਬਿਜਲੀ ਸਪਲਾਈ ਵਿੱਚ ਕਮੀ ਕਿਸਾਨਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ। ਪੂਰੇ ਪੰਜਾਬ ਅੰਦਰ ਮੋਟਰਾਂ ਵਾਲੀ ਬਿਜਲੀ ਸਪਲਾਈ ਦੇ ਮਾੜੇ ਹਾਲਾਤਾਂ ਅਤੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਨਾ ਮਿਲਣ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀਆਂ ਕਿਸਾਨ ਜਥੇਬੰਦੀਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ,ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਸਰਹੰਦ ਐਕਸੀਅਨ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਕੁਦਰਤੀ ਆਫ਼ਤਾਂ, ਵਧ ਰਹੀਆਂ ਖੇਤੀ ਲਾਗਤਾਂ ਅਤੇ ਫ਼ਸਲਾਂ ਨਾਲ ਜੁੜੀਆਂ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਹੁਣ ਮੋਟਰਾਂ ਲਈ ਬਿਜਲੀ ਸਪਲਾਈ ਵਿੱਚ ਭਾਰੀ ਕਟੌਤੀ ਕਰਕੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਪਾਣੀ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਦੋਂ ਫ਼ਸਲ ਨੂੰ ਪਾਣੀ ਦੀ ਸਭ ਤੋਂ ਵੱਧ ਲੋੜ ਹੈ, ਉਸ ਸਮੇਂ ਬਿਜਲੀ ਸਪਲਾਈ ਵਿੱਚ ਕਮੀ ਕਿਸਾਨਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੇ ਅਧਿਕਾਰੀਆਂ ਤੋਂ ਜ਼ੋਰਦਾਰ ਮੰਗ ਕੀਤੀ ਕਿ ਕਿਸਾਨਾਂ ਨੂੰ ਮੋਟਰਾਂ ਵਾਲੀ ਬਿਜਲੀ ਸਪਲਾਈ ਨਿਰਵਿਘਨ 8 ਘੰਟੇ ਦਿੱਤੀ ਜਾਵੇ। ਸਾਰੇ ਫੀਡਰਾਂ ’ਤੇ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਵਾਰ-ਵਾਰ ਲੱਗ ਰਹੇ ਬਿਜਲੀ ਕੱਟਾਂ ਨੂੰ ਤੁਰੰਤ ਬੰਦ ਕੀਤਾ ਜਾਵੇ।
ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਨੂੰ ਬਚਾਉਣ ਲਈ ਪਾਣੀ ਦੀ ਲੋੜ ਹੈ ਅਤੇ ਪਾਣੀ ਲਈ ਬਿਜਲੀ ਸਪਲਾਈ ਜ਼ਰੂਰੀ ਹੈ। ਇਸ ਲਈ ਸਰਕਾਰ ਸਿਰਫ਼ ਐਲਾਨਾਂ ਤੱਕ ਸੀਮਤ ਨਾ ਰਹੇ, ਸਗੋਂ ਜ਼ਮੀਨੀ ਪੱਧਰ ’ਤੇ 8 ਘੰਟੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਵੇ।
ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੋਟਰਾਂ ਵਾਲੀ ਬਿਜਲੀ ਸਪਲਾਈ ਵਿੱਚ ਤੁਰੰਤ ਸੁਧਾਰ ਨਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਪੂਰੇ 8 ਘੰਟੇ ਨਿਰਵਿਘਨ ਸਪਲਾਈ ਨਾ ਦਿੱਤੀ ਗਈ ਤਾਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਸ਼ਾਸਨ ਦੀ ਹੋਵੇਗੀ।
ਇਸ ਸਮੇਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ, ਸੂਬਾ ਖਜ਼ਾਨਚੀ ਰਣਜੀਤ ਸਿੰਘ ਚਨਾਰਥਲ, ਪ੍ਰੈਸ ਸਕੱਤਰ ਹਰਿੰਦਰ ਸਿੰਘ ਟਿਵਾਣਾ,ਜਰਨਲ ਸਕੱਤਰ ਜਸਵੀਰ ਸਿੰਘ ਚਨਾਰਥਲ, ਮੀਤ ਸੀਨੀਅਰ ਪ੍ਰਧਾਨ ਹਰਦੀਪ ਸਿੰਘ ਨੌਲੱਖਾ, ਮੀਤ ਪ੍ਰਧਾਨ ਨਿਰਮਲ ਸਿੰਘ ਰੁੜਕੀ, ਜ਼ਿਲ੍ਹਾ ਖਜ਼ਾਨਚੀ ਬਲਦੀਪ ਸਿੰਘ ਬਧੌਛੀ , ਲਖਵੀਰ ਸਿੰਘ ਗੋਲੂ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਦਲਵੀਰ ਸਿੰਘ ਸਾਨੀਪੁਰ, ਜ਼ਿਲ੍ਹਾ ਜਨਰਲ ਸਕੱਤਰ ਬਹਾਦਰ ਸਿੰਘ ਖੋਜੇਮਾਜਰਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਆਗੂ ਕਰਨੈਲ ਸਿੰਘ ਡਡਿਆਣਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਗਡਹੇੜਾ, ਗੁਰਜੀਤ ਸਿੰਘ ਬਾਠ ਸ਼ਾਮਲ ਹੋਏ