ਜਗਮੀਤ ਸਿੰਘ, ਅਮਲੋਹ : ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੇ ਬਾਰਡਰਾਂ 'ਤੇ ਲਗਾਤਾਰ ਸੰਯੁਕਤ ਕਿਸਾਨ ਮੋਰਚਾ ਵੱਲੋਂ ਧਰਨੇ ਜਾਰੀ ਹਨ। ਇਸ ਨੂੰ ਮਜ਼ਬੂਤ ਕਰਨ ਲਈ ਕਿਸਾਨ ਜਥੇਬੰਦੀਆਂ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿਚ ਵੀ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਅਮਲੋਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪਿੰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ ਕਿਸਾਨੀ ਅੰਦੋਲਨ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਕਮੇਟੀ ਮੈਂਬਰਾਂ ਨੇ ਕਿਹਾ ਕਿ ਦਿੱਲੀ ਸਿੰਘੂ ਬਾਰਡਰ 'ਤੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ ਕਰ ਰਹੇ ਹਨ, ਜਿਨ੍ਹਾਂ ਦੇ ਯੋਗਦਾਨ ਪਾਉਂਦੇ ਹੋਏ 31 ਜੁਲਾਈ ਨੂੰ ਅਨਾਜ ਮੰਡੀ ਅਮਲੋਹ ਤੋਂ ਕਣਕ ਭੇਜੀ ਜਾਵੇਗੀ। ਉਨ੍ਹਾਂ ਵੱਲੋਂ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਕਣਕ ਲਈ ਸਹਿਯੋਗ ਦੀ ਅਪੀਲ ਕੀਤੀ ਗਈ ਹੈ। ਜਦੋਂ ਤਕ ਇਹ ਕਾਨੂੰਨ ਰੱਦ ਨਹੀਂ ਹੋ ਜਾਂਦੇ ਸੰਘਰਸ਼ ਜਾਰੀ ਰਹੇਗਾ।