v> ਪੱਤਰ ਪ੍ਰੇਰਕ, ਫ਼ਤਹਿਗੜ੍ਹ ਸਾਹਿਬ : ਸ਼ੁੱਕਰਵਾਰ ਨੂੰ ਸਿਹਤ ਵਿਭਾਗ ਦੀ ਕੋਰੋਨਾ ਰਿਪੋਰਟ ’ਚ 2 ਬਜ਼ੁਰਗਾਂ ਦੀ ਮੌਤ ਅਤੇ 134 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ। ਸਿਵਲ ਸਰਜਨ ਡਾ. ਮਹਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ’ਚ ਪਿੰਡ ਵਜੀਦਪੁਰ ਦਾ 63 ਸਾਲਾ ਅਤੇ ਬੱਸੀ ਪਠਾਣਾ ਦਾ 77 ਸਾਲਾ ਬਜ਼ੁਰਗ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਆਏ ਵਿਅਕਤੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ’ਚ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਵੀਰਵਾਰ ਨੂੰ ਕੋਰੋਨਾ ਟੈਸਟ ਲਈ 1,511 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ ਜਿਨ੍ਹਾਂ ’ਚੋਂ 136 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਜਦਕਿ 728 ਵਿਅਕਤੀਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤਕ ਵਿਭਾਗ ਵਲੋਂ ਜ਼ਿਲ੍ਹੇ ਭਰ ’ਚੋਂ 1,45,665 ਵਿਅਕਤੀਆਂ ਦੇ ਟੈਸਟ ਕੀਤੇ ਗਏ ਹਨ ਜਿਨ੍ਹਾਂ ’ਚੋਂ 1,39,130 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ ਅਤੇ 5807 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ ਜਦਕਿ ਜ਼ਿਲ੍ਹੇ ’ਚ 159 ਵਿਅਕਤੀਆਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬੁੱਧਵਾਰ ਤਕ ਜ਼ਿਲ੍ਹੇ ਭਰ ਦੇ 47288 ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਚੁੱਕੀ ਹੈ।

Posted By: Seema Anand