- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਖੁਲਾਸਾ ਕੀਤਾ ਕਿ ਬੀਤੇ ਦਿਨੀਂ ਘਨੌਰ ਅਤੇ ਨਵਾਂ ਸ਼ਹਿਰ ਵਿੱਚ ਵੀ ਆਂਗਣਵਾੜੀ ਵਰਕਰਾਂ ਨਾਲ ਬਦਸਲੂਕੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ, ਜੋ ਕਿ ਬੇਹੱਦ ਮੰਦਭਾਗੇ ਹਨ। ਯੂਨੀਅਨ ਆਗੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਯੋਜਨਾ ਦੀ ਆਨਲਾਈਨ ਸਾਈਟ ਦੇ ਤਕਨੀਕੀ ਨੁਕਸਾਂ ਨੂੰ ਜਲਦ ਤੋਂ ਜਲਦ ਦਰੁਸਤ ਕੀਤਾ ਜਾਵੇ, ਤਾਂ ਜੋ ਵਰਕਰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਅਤੇ ਸੁਚਾਰੂ ਢੰਗ ਨਾਲ ਆਪਣੀ ਡਿਊਟੀ ਨਿਭਾ ਸਕਣ।

ਪੰਜਾਬੀ ਜਾਗਰਣ ਬਿਊਰੋ, ਫਤਹਿਗੜ੍ਹ ਸਾਹਿਬ : ਸਰਹਿੰਦ ਸ਼ਹਿਰ ਵਿੱਚ ਪੰਜਾਬ ਸਰਕਾਰ ਦੀ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੇ ਫਾਰਮ ਭਰਨ ਦੌਰਾਨ 02 ਆਂਗਣਵਾੜੀ ਵਰਕਰਾਂ ਦੀ ਅਚਾਨਕ ਤਬੀਅਤ ਵਿਗੜਨ ਕਾਰਨ ਬੇਹੋਸ਼ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਬੇਹੋਸ਼ ਹੋਈਆਂ ਵਰਕਰਾਂ ਦੀ ਪਛਾਣ ਆਰਤੀ ਅਤੇ ਗੁਰਮੀਤ ਕੌਰ ਵਜੋਂ ਹੋਈ ਹੈ। ਦੋਵਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਹੈ।
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਅਤੇ ਦਲਜੀਤ ਕੌਰ ਵਿਸ਼ੇਸ਼ ਤੌਰ 'ਤੇ ਸਿਵਲ ਹਸਪਤਾਲ ਪਹੁੰਚੇ ਅਤੇ ਪੀੜਤ ਵਰਕਰਾਂ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਪੰਜਾਬ ਸਰਕਾਰ ਖਿਲਾਫ ਤਿੱਖਾ ਰੋਸ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈ ਗਈ, ਇਸ ਯੋਜਨਾ ਦੇ ਫਾਰਮ ਭਰਨ ਵਿੱਚ ਆਂਗਣਵਾੜੀ ਵਰਕਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਪ ਅਤੇ ਸਾਈਟ ਦਾ ਸਰਵਰ ਨਾ ਚੱਲਣ ਕਾਰਨ ਵਰਕਰਾਂ 'ਤੇ ਮਾਨਸਿਕ ਅਤੇ ਸਰੀਰਕ ਬੋਝ ਵਧ ਰਿਹਾ ਹੈ।
ਉਨ੍ਹਾਂ ਖੁਲਾਸਾ ਕੀਤਾ ਕਿ ਬੀਤੇ ਦਿਨੀਂ ਘਨੌਰ ਅਤੇ ਨਵਾਂ ਸ਼ਹਿਰ ਵਿੱਚ ਵੀ ਆਂਗਣਵਾੜੀ ਵਰਕਰਾਂ ਨਾਲ ਬਦਸਲੂਕੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ, ਜੋ ਕਿ ਬੇਹੱਦ ਮੰਦਭਾਗੇ ਹਨ। ਯੂਨੀਅਨ ਆਗੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਯੋਜਨਾ ਦੀ ਆਨਲਾਈਨ ਸਾਈਟ ਦੇ ਤਕਨੀਕੀ ਨੁਕਸਾਂ ਨੂੰ ਜਲਦ ਤੋਂ ਜਲਦ ਦਰੁਸਤ ਕੀਤਾ ਜਾਵੇ, ਤਾਂ ਜੋ ਵਰਕਰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਅਤੇ ਸੁਚਾਰੂ ਢੰਗ ਨਾਲ ਆਪਣੀ ਡਿਊਟੀ ਨਿਭਾ ਸਕਣ। ਉਹਨਾਂ ਨੇ ਦੱਸਿਆ ਕਿ ਮਾਵਾਂ ਧੀਆਂ ਸਤਿਕਾਰਯੋਗ ਜਿਨਾਂ ਦੇ ਫਾਰਮ ਸਖੀ ਵੱਲੋਂ ਭਰੇ ਜਾਂਦੇ ਹਨ, ਨੂੰ ਮੋਬਾਇਲ ਤੇ ਅਪਲੋਡ ਆਂਗਣਵਾੜੀ ਵਰਕਰਾਂ ਵੱਲੋਂ ਕੀਤਾ ਜਾ ਰਿਹਾ ਹੈ l ਪਰ ਰੋਜਾਨਾ ਆਂਗਣਵਾੜੀ ਵਰਕਰ ਕੋਲ 50 ਤੋਂ ਵੱਧ ਲੇ ਔਰਤਾਂ ਫਾਰਮ ਅਪਲੋਡ ਕਰਵਾਉਣ ਲਈ ਆਉਂਦੀਆਂ ਹਨ ਜਦ ਕਿ ਸਾਈਟ ਨਾ ਚੱਲਣ ਕਾਰਨ ਪੰਜ ਤੋਂ 10 ਫਾਰਮ ਹੀ ਅਪਲੋਡ ਕੀਤੇ ਜਾ ਸਕਦੇ ਹਨ l ਉਹਨਾਂ ਕਿਹਾ ਕਿ ਇਸ ਸਕੀਮ ਅਧੀਨ ਸਖੀ ਵੱਲੋਂ ਫਾਰਮ ਭਰ ਕੇ ਲਾਭਪਾਤਰੀ ਦੇ ਨਾਲ ਆਂਗਣਵਾੜੀ ਸੈਂਟਰ ਵਿੱਚ ਪਹੁੰਚਣਾ ਲਾਜ਼ਮੀ ਹੈ, ਪਰ ਸਖੀਆਂ ਵੱਲੋਂ ਫਾਰਮ ਭਰ ਕੇ ਲਾਭਪਾਤਰੀਆਂ ਨੂੰ ਆਂਗਨਵਾੜੀ ਕੇਂਦਰਾਂ ਵਿੱਚ ਭੇਜ ਦਿੱਤਾ ਜਾਂਦਾ ਹੈ। ਅਤੇ ਲਾਭਪਾਤਰੀਆਂ ਦੀ ਗਿਣਤੀ ਵੱਧ ਹੋਣ ਕਾਰਨ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ l ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਆਂਗਨਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।