- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤ ਅਤੇ ਅਮਰੀਕਾ ਵਿਚਾਲੇ ਹੋਏ ਸਮਝੌਤੇ ਦੇ ਵਿਰੋਧ ’ਚ ਦਿੱਲੀ ਦੇ ਕਿਸਾਨ ਘਾਟ ਵਿਖੇ ਹੋਣ ਵਾਲੀ ਮਹਾਂ ਰੈਲੀ ’ਚ ਸ਼ਾਮਲ ਹੋਣ ਲਈ ਕਿਸਾਨਾਂ ਦਾ ਇੱਕ ਵੱਡਾ ਕਾਫ਼ਲਾ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਪੁੱਜ ਗਿਆ ਹੈ।

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਭਾਰਤ ਅਤੇ ਅਮਰੀਕਾ ਵਿਚਾਲੇ ਹੋਏ ਸਮਝੌਤੇ ਦੇ ਵਿਰੋਧ ’ਚ ਦਿੱਲੀ ਦੇ ਕਿਸਾਨ ਘਾਟ ਵਿਖੇ ਹੋਣ ਵਾਲੀ ਮਹਾਂ ਰੈਲੀ ’ਚ ਸ਼ਾਮਲ ਹੋਣ ਲਈ ਕਿਸਾਨਾਂ ਦਾ ਇੱਕ ਵੱਡਾ ਕਾਫ਼ਲਾ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਪੁੱਜ ਗਿਆ ਹੈ। ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਲੋਪੋਕੇ ਦੇ ਕਿਸਾਨ ਕੁਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਕਾਫ਼ਲਾ ਅੱਜ ਬਿਆਸ ਤੋਂ ਰਵਾਨਾ ਹੋਇਆ ਸੀ ਅਤੇ ਉਹ ਮੰਗਲਵਾਰ ਦਿੱਲੀ ਵੱਲ ਚਾਲੇ ਪਾਉਣਗੇ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਸਤਨਾਮ ਸਿੰਘ ਸਭਰਾ, ਰਾਣਾ ਰਣਬੀਰ ਸਿੰਘ, ਰਣਜੀਤ ਕਲੇਰਵਾਲਾ ਅਤੇ ਮਾਨੋਚਾਹਲ ਆਦਿ ਪਹੁੰਚ ਚੁੱਕੇ ਹਨ।
ਉਨ੍ਹਾ ਕਿਹਾ ਕਿ ਭਾਰਤ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਗਏ ਸਮਝੌਤੇ ਨੂੰ ਰੱਦ ਕਰਵਾਉਣ ਲਈ ਇਹ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸਮੇਂ ਗੁਰਦੁਆਰਾ ਸਾਹਿਬ ਵਿਖੇ 1000 ਦੇ ਕਰੀਬ ਕਿਸਾਨ ਪਹੁੰਚ ਚੁੱਕੇ ਹਨ ਅਤੇ ਹੋਰ ਕਿਸਾਨਾਂ ਦੀ ਆਮਦ ਲਗਾਤਾਰ ਜਾਰੀ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਫ਼ਿਰੋਜ਼ਪੁਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨ ਸ਼ਾਮਲ ਹਨ। ਅੱਜ ਮੰਗਲਵਾਰ ਦੇ ਪ੍ਰੋਗਰਾਮ ਬਾਰੇ ਉਨ੍ਹਾਂ ਕਿਹਾ ਕਿ ਫਿਲਹਾਲ ਸੰਗਤਾਂ ਲਗਾਤਾਰ ਪਹੁੰਚ ਰਹੀਆਂ ਹਨ ਅਤੇ ਆਗੂ ਪ੍ਰਬੰਧਾਂ ’ਚ ਰੁੱਝੇ ਹੋਏ ਹਨ।