- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਰਸੇਮ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸਤ ਸਿਰਫ ਸੱਤਾ ਪ੍ਰਾਪਤੀ ਤੱਕ ਸੀਮਤ ਨਹੀਂ, ਸਗੋਂ ਪੰਥਕ ਸਿਧਾਂਤਾਂ, ਪੰਜਾਬ ਦੇ ਹੱਕਾਂ ਅਤੇ ਕੌਮ ਲਈ ਕੁਰਬਾਨੀਆਂ ਕਰਨ ਵਾਲੇ ਪਰਿਵਾਰਾਂ ਦੇ ਮਾਣ-ਸਤਿਕਾਰ ਨੂੰ ਅੱਗੇ ਲੈ ਕੇ ਚੱਲਣ ਲਈ ਵਚਨਬੱਧ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ ਅਤੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ ਦੀ ਅਗਵਾਈ ਵਿੱਚ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਟਿਕਟ ਦਾ ਐਲਾਨ ਕੀਤਾ ਗਿਆ। ਕੇਹਰ ਸਿੰਘ ਦੇ ਪੁੱਤਰ ਸਤਵੰਤ ਸਿੰਘ ਨੂੰ ਬੱਸੀ ਪਠਾਣਾਂ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ।
ਇਸ ਮੌਕੇ ਕੇਹਰ ਸਿੰਘ ਦੇ ਵੱਡੇ ਪੁੱਤਰ ਰਜਿੰਦਰ ਸਿੰਘ, ਪੋਤਰੇ ਭਾਈ ਪੁਰੂ ਰਾਜ ਸਿੰਘ, ਸੁਖਵਿੰਦਰ ਸਿੰਘ ਅਗਵਾਨ, ਪ੍ਰਗਟ ਸਿੰਘ ਅਤੇ ਅਮਰਜੀਤ ਸਿੰਘ ਵੰਨਚਿੜੀ ਵੀ ਮੌਜੂਦ ਸਨ।
ਤਰਸੇਮ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸਤ ਸਿਰਫ ਸੱਤਾ ਪ੍ਰਾਪਤੀ ਤੱਕ ਸੀਮਤ ਨਹੀਂ, ਸਗੋਂ ਪੰਥਕ ਸਿਧਾਂਤਾਂ, ਪੰਜਾਬ ਦੇ ਹੱਕਾਂ ਅਤੇ ਕੌਮ ਲਈ ਕੁਰਬਾਨੀਆਂ ਕਰਨ ਵਾਲੇ ਪਰਿਵਾਰਾਂ ਦੇ ਮਾਣ-ਸਤਿਕਾਰ ਨੂੰ ਅੱਗੇ ਲੈ ਕੇ ਚੱਲਣ ਲਈ ਵਚਨਬੱਧ ਹੈ।
ਇਸੇ ਤਹਿਤ ਸਤਵੰਤ ਸਿੰਘ ਦੇ ਭਤੀਜੇ ਸੁਖਵਿੰਦਰ ਸਿੰਘ ਅਗਵਾਨ ਨੂੰ ਪਾਰਟੀ ਦੇ ਪਾਰਲੀਮਾਨੀ ਬੋਰਡ ਦਾ ਮੈਂਬਰ ਬਣਾ ਕੇ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਪਲਵਿੰਦਰ ਸਿੰਘ, ਮਹਾਂਵੀਰ ਸਿੰਘ, ਜਸਕਰਨ ਸਿੰਘ ਰਿਆੜ, ਅਮਨਦੀਪ ਡੱਡੂਆਣਾਂ, ਸ਼ਮਸ਼ੇਰ ਸਿੰਘ ਪੱਧਰੀ ਆਦਿ ਮੌਜੂਦ ਸਨ।