- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਸਿਫ਼ਾਰਸ਼ ਨੂੰ ਪ੍ਰਵਾਨਗੀ ਦਿੰਦਿਆਂ ਹਲਕੇ ਦੇ ਸੀਨੀਅਰ ਆਗੂ ਜਥੇਦਾਰ ਕੁਲਦੀਪ ਸਿੰਘ ਮੁੱਢੜੀਆ ਅਤੇ ਕੈਪਟਨ ਜਸਵੰਤ ਸਿੰਘ ਬਾਜਵਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਸਬੰਧੀ ਕਮੇਟੀ (PAC) ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਪੰਜਾਬੀ ਜਾਗਰਣ ਬਿੳੂਰੋ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਸਿਫ਼ਾਰਸ਼ ਨੂੰ ਪ੍ਰਵਾਨਗੀ ਦਿੰਦਿਆਂ ਹਲਕੇ ਦੇ ਸੀਨੀਅਰ ਆਗੂ ਜਥੇਦਾਰ ਕੁਲਦੀਪ ਸਿੰਘ ਮੁੱਢੜੀਆ ਅਤੇ ਕੈਪਟਨ ਜਸਵੰਤ ਸਿੰਘ ਬਾਜਵਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਸਬੰਧੀ ਕਮੇਟੀ (PAC) ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਇਸ ਨਿਯੁਕਤੀ ਨਾਲ ਹਲਕਾ ਅਮਲੋਹ ਸਮੇਤ ਪੂਰੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੀ ਪਾਰਟੀ ਲੀਡਰਸ਼ਿਪ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ ਜੀ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਹਲਕਾ ਅਮਲੋਹ ਦੇ ਸੀਨੀਅਰ ਆਗੂਆਂ ਨੂੰ ਪਾਰਟੀ ਦੀ ਅਹਿਮ ਕਮੇਟੀ ਵਿੱਚ ਨੁਮਾਇੰਦਗੀ ਦੇਣਾ ਸਮੁੱਚੇ ਹਲਕੇ ਲਈ ਮਾਣ ਵਾਲੀ ਗੱਲ ਹੈ।ਉਨ੍ਹਾਂ ਕਿਹਾ ਕਿ ਜਥੇਦਾਰ ਕੁਲਦੀਪ ਸਿੰਘ ਮੁੱਢੜੀਆ ਅਤੇ ਕੈਪਟਨ ਜਸਵੰਤ ਸਿੰਘ ਬਾਜਵਾ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਦੀ PAC ਵਿੱਚ ਨਿਯੁਕਤੀ ਨਾਲ ਹਲਕਾ ਅਮਲੋਹ ਦੀ ਆਵਾਜ਼ ਨੂੰ ਪਾਰਟੀ ਦੇ ਉੱਚ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ।
ਸ. ਰਾਜੂ ਖੰਨਾ ਜੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਇਸ ਨਿਯੁਕਤੀ ਲਈ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਦੇ ਧੰਨਵਾਦੀ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਦੋਵੇਂ ਸੀਨੀਅਰ ਆਗੂ ਪਾਰਟੀ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੇ ਹਿੱਤਾਂ ਲਈ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਹਲਕਾ ਅਮਲੋਹ ਅਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਅਕਾਲੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਜਥੇਦਾਰ ਕੁਲਦੀਪ ਸਿੰਘ ਮੁੱਢੜੀਆ ਅਤੇ ਕੈਪਟਨ ਜਸਵੰਤ ਸਿੰਘ ਸਿੰਘ ਬਾਜਵਾ ਨੂੰ PAC ਦੇ ਮੈਂਬਰ ਬਣਨ ’ਤੇ ਦਿਲੋਂ ਵਧਾਈਆਂ ਦਿੱਤੀਆਂ ਗਈਆਂ।