- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਮਦਾਸ ਨਗਰ ਸਰਹਿੰਦ ਪਿੰਡ ਸਾਨੀਪੁਰ ਰੋਡ ਦੇ ਨਜ਼ਦੀਕ ਥਾਣਾ ਸਰਹਿੰਦ ਦੀ ਪੁਲਿਸ ਵੱਲੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਪੱਤਰ ਪ੍ਰੇਰਕ ,ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਰਾਮਦਾਸ ਨਗਰ ਸਰਹਿੰਦ ਪਿੰਡ ਸਾਨੀਪੁਰ ਰੋਡ ਦੇ ਨਜ਼ਦੀਕ ਥਾਣਾ ਸਰਹਿੰਦ ਦੀ ਪੁਲਿਸ ਵੱਲੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਮਦਾਸ ਨਗਰ ਸਰਹਿੰਦ ਪਿੰਡ ਸਾਨੀਪੁਰ ਰੋਡ ਦੇ ਨਜ਼ਦੀਕ ਦੇ ਕੋਲ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।ਜਾਂਚ ਅਧਿਕਾਰੀ ਰਜਿੰਦਰ ਸਿੰਘ ਅਨੁਸਾਰ ਮ੍ਰਿਤਕ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਹੁਲੀਏ ਅਤੇ ਦੇਖਣ ਤੋਂ ਮ੍ਰਿਤਕ ਕੋਈ ਪ੍ਰਵਾਸੀ ਮਜ਼ਦੂਰ ਜਾਪਦਾ ਹੈ, ਜਿਸ ਦੀ ਉਮਰ ਲਗਭਗ 35 ਤੋਂ 40 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਆਸ-ਪਾਸ ਦੇ ਇਲਾਕਿਆਂ ਵਿੱਚ ਮ੍ਰਿਤਕ ਦੀ ਸ਼ਨਾਖਤ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਫਿਲਹਾਲ, ਪੁਲਿਸ ਨੇ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪਛਾਣ ਅਤੇ ਅਗਲੀ ਕਾਰਵਾਈ ਲਈ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਪੁਲਿਸ ਵੱਲੋਂ ਇਲਾਕੇ ਦੇ ਲੋਕਾਂ ਨੂੰ ਵੀ ਮ੍ਰਿਤਕ ਦੀ ਪਛਾਣ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।