- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਹਿੰਦ ਦੇ ਨਜ਼ਦੀਕੀ ਪਿੰਡ ਆਦਮਪੁਰ ਕੋਲ ਲੰਘਦੀ ਨਹਿਰ ਵਿੱਚ ਇੱਕ ਕਾਰ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਭੋਲੇ ਸ਼ੰਕਰ ਡਾਈਵਰ ਕਲੱਬ ਦੇ ਪ੍ਰਧਾਨ ਸ਼ੰਕਰ ਭਾਰਦਵਾਜ ਆਪਣੀ ਗੋਤਾਖੋਰਾਂ ਦੀ ਟੀਮ ਸਮੇਤ ਤੁਰੰਤ ਮੌਕੇ 'ਤੇ ਪਹੁੰਚੇ।

ਪੰਜਾਬੀ ਜਾਗਰਣ ਟੀਮ, ਫ਼ਤਹਿਗੜ੍ਹ ਸਾਹਿਬ : ਸਰਹਿੰਦ ਦੇ ਨਜ਼ਦੀਕੀ ਪਿੰਡ ਆਦਮਪੁਰ ਕੋਲ ਲੰਘਦੀ ਨਹਿਰ ਵਿੱਚ ਇੱਕ ਕਾਰ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਭੋਲੇ ਸ਼ੰਕਰ ਡਾਈਵਰ ਕਲੱਬ ਦੇ ਪ੍ਰਧਾਨ ਸ਼ੰਕਰ ਭਾਰਦਵਾਜ ਆਪਣੀ ਗੋਤਾਖੋਰਾਂ ਦੀ ਟੀਮ ਸਮੇਤ ਤੁਰੰਤ ਮੌਕੇ 'ਤੇ ਪਹੁੰਚੇ। ਟੀਮ ਵੱਲੋਂ ਕਈ ਘੰਟਿਆਂ ਦੀ ਭਾਰੀ ਮੁਸ਼ੱਕਤ ਅਤੇ ਸਖ਼ਤ ਮਿਹਨਤ ਤੋਂ ਬਾਅਦ ਕਾਰ ਨੂੰ ਨਹਿਰ ਵਿੱਚੋਂ ਬਾਹਰ ਕੱਢ ਲਿਆ ਗਿਆ। ਕਲੱਬ ਦੇ ਪ੍ਰਧਾਨ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਕਾਰ ਦੇ ਅੰਦਰੋਂ ਕੋਈ ਵੀ ਵਿਅਕਤੀ ਬਰਾਮਦ ਨਹੀਂ ਹੋਇਆ ਹੈ।
ਦੂਜੇ ਪਾਸੇ, ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਮਾਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਹੈਲਪਲਾਈਨ ਨੰਬਰ 112 ਰਾਹੀਂ ਸੂਚਨਾ ਮਿਲੀ ਸੀ ਕਿ ਆਦਮਪੁਰ ਨਹਿਰ ਵਿੱਚ ਇੱਕ ਕਾਰ ਡਿੱਗ ਗਈ ਹੈ। ਸੂਚਨਾ ਮਿਲਦੇ ਹੀ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸੇ ਵੇਲੇ ਕਾਰ ਵਿੱਚ ਕੋਈ ਸਵਾਰ ਸੀ ਜਾਂ ਨਹੀਂ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।