- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੋਸ਼ਲ ਮੀਡੀਆ 'ਤੇ ਅਕਸਰ ਚਰਚਾ ਵਿੱਚ ਰਹਿੰਦੇ ਬਾਬਾ ਗੁਰਵਿੰਦਰ ਸਿੰਘ ਖੇੜੀ ਜੱਟਾਂ ਅਤੇ ਉਸਦੇ ਪਰਿਵਾਰਕ ਮੈਂਬਰਾਂ ਵਿਰੁੱਧ ਉਸਦੀ ਪਤਨੀ ਵੱਲੋਂ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਲਗਾਏ ਗਏ ਕਥਿਤ ਦੋਸ਼ਾਂ ਦੇ ਮੱਦੇਨਜ਼ਰ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਖੇੜੀ ਅਤੇ ਉਸਦੀ ਮਾਤਾ ਵਿਰੁੱਧ ਆਈ.ਪੀ.ਸੀ. ਦੀਆਂ ਵੱਖ/ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤੇ ਜਾਣ ਦੀ ਸੂਚਨਾ ਹੈ।

ਫ਼ਤਹਿਗੜ੍ਹ ਸਾਹਿਬ : ਸੋਸ਼ਲ ਮੀਡੀਆ 'ਤੇ ਅਕਸਰ ਚਰਚਾ ਵਿੱਚ ਰਹਿੰਦੇ ਬਾਬਾ ਗੁਰਵਿੰਦਰ ਸਿੰਘ ਖੇੜੀ ਜੱਟਾਂ ਅਤੇ ਉਸਦੇ ਪਰਿਵਾਰਕ ਮੈਂਬਰਾਂ ਵਿਰੁੱਧ ਉਸਦੀ ਪਤਨੀ ਵੱਲੋਂ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਲਗਾਏ ਗਏ ਕਥਿਤ ਦੋਸ਼ਾਂ ਦੇ ਮੱਦੇਨਜ਼ਰ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਖੇੜੀ ਅਤੇ ਉਸਦੀ ਮਾਤਾ ਵਿਰੁੱਧ ਆਈ.ਪੀ.ਸੀ. ਦੀਆਂ ਵੱਖ/ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤੇ ਜਾਣ ਦੀ ਸੂਚਨਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਦਰਖ਼ਾਸਤ ਵਿੱਚ ਇੱਕ ਵਿਆਹੁਤਾ ਲੜਕੀ ਨੇ ਦੋਸ਼ ਲਗਾਏ ਸਨ ਕਿ ਮਿਤੀ 7/11/23 ਨੂੰ ਉਸ ਦਾ ਵਿਆਹ ਗੁਰਵਿੰਦਰ ਸਿੰਘ ਵਾਸੀ ਪਿੰਡ ਖੇੜੀ ਜੱਟਾਂ(ਸੰਗਰੂਰ) ਨਾਲ ਹੋਇਆ ਸੀ।ਇਸ ਵਿਆਹ ਮੌਕੇ ਉਸਦੇ ਪੇਕੇ ਪਰਿਵਾਰ ਨੇ ਮੈਰਿਜ ਪੈਲੇਸ,ਗਹਿਣਿਆਂ,ਮਿਲਣੀਆਂ ਅਤੇ ਹੋਰ ਰਸਮਾਂ ਉੱਤੇ ਕਾਫੀ ਖਰਚ ਕੀਤਾ ਸੀ ਪਰ ਵਿਆਹ ਤੋਂ ਬਾਅਦ ਉਸਦੇ ਪਤੀ ਗੁਰਵਿੰਦਰ ਸਿੰਘ ਅਤੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਨੇ ਉਸਨੂੰ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਤੇ ਲੜਾਈ ਝਗੜਾ ਕਰਕੇ ਉਸਨੂੰ ਘਰੋਂ ਕੱਢ ਦਿੱਤਾ।ਦਰਖਾਸਤ ਕਰਤਾ ਨੇ ਦੋਸ਼ ਲਗਾਏ ਕਿ ਜਿੱਥੇ ਉਸ ਦੇ ਸਹੁਰੇ ਪਰਿਵਾਰ ਨੇ ਉਸ ਦੇ ਗਹਿਣੇ ਆਦਿ ਇਸਤਰੀ ਧੰਨ ਉਸਦੀ ਮਰਜ਼ੀ ਤੋਂ ਬਗੈਰ ਆਪਣੇ ਕੋਲ ਰੱਖਿਆ ਹੋਇਆ ਹੈ ਉੱਥੇ ਹੀ ਗੁਰਵਿੰਦਰ ਸਿੰਘ ਖੇੜੀ ਵੱਲੋਂ ਉਸਨੂੰ ਅਤੇ ਉਸਦੀ ਮਾਤਾ ਨੂੰ ਸੋਸ਼ਲ ਮੀਡੀਆ ਤੇ ਲਗਾਤਾਰ ਬਦਨਾਮ ਕਰਕੇ ਮਾਨਸਿਕ ਤੌਰ ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਉਹ ਮਿਲੀਭੁਗਤ ਕਰਕੇ ਉਸਨੂੰ ਆਪਣੇ ਘਰ ਵਸਾਉਣਾ ਨਹੀਂ ਚਾਹੁੰਦੇ।ਮਾਮਲੇ ਦੀ ਪੁਸ਼ਟੀ ਕਰਦਿਆਂ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਮੁਖੀ ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਦਰਖ਼ਾਸਤ ਕਰਤਾ ਵੱਲੋਂ ਲਗਾਏ ਗਏ ਦੋਸ਼ਾਂ ਦੀ ਪੜਤਾਲ ਡੀ.ਐਸ.ਪੀ. ਪੱਧਰ ਦੇ ਅਧਿਕਾਰੀ ਵੱਲੋਂ ਕੀਤੀ ਗਈ ਹੈ ਜਿਨ੍ਹਾਂ ਦੀ ਪੜਤਾਲੀਆ ਰਿਪੋਰਟ ਦੇ ਅਧਾਰ ‘ਤੇ ਜ਼ਿਲਾ ਪੁਲਿਸ ਮੁਖੀ ਵੱਲੋਂ ਮਾਮਲੇ ‘ਚ ਮੁਕੱਦਮਾ ਦਰਜ ਕਰਨ ਦੇ ਦਿੱਤੇ ਗਏ ਹੁਕਮਾਂ ਤੇ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਗੁਰਵਿੰਦਰ ਸਿੰਘ ਅਤੇ ਉਸ ਦੀ ਮਾਤਾ ਗੁਰਮੀਤ ਕੌਰ ਵਾਸੀਆਨ ਪਿੰਡ ਖੇੜੀ ਜੱਟਾਂ(ਸੰਗਰੂਰ) ਵਿਰੁੱਧ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।