Fatehgarh Sahib News : ਕਾਰ ਦੀ ਟੱਕਰ ਨਾਲ ਬਜ਼ੁਰਗ ਦੀ ਮੌਤ, ਬੇਟਾ ਤੇ ਸਾਈਕਲ ਸਵਾਰ ਗੰਭੀਰ ਜ਼ਖ਼ਮੀ
ਜਿਵੇਂ ਹੀ ਉਹ ਪਿੰਡ ਮਲਕੋਮਾਜਰਾ ਦੇ ਨੇੜੇ ਪਹੁੰਚੇ, ਸਰਹਿੰਦ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਪਹਿਲਾਂ ਸੜਕ ਉੱਤੇ ਜਾ ਰਹੇ ਸਾਈਕਲ ਸਵਾਰ ਮੁਖਤਿਆਰ ਸਿੰਘ ਨਿਵਾਸੀ ਮਲਕੋਮਾਜਰਾ ਨੂੰ ਟੱਕਰ ਮਾਰੀ। ਇਸ ਤੋਂ ਬਾਅਦ ਬੇਕਾਬੂ ਕਾਰ ਨੇ ਪ੍ਰਦੀਪ ਸਿੰਘ ਦੀ ਮੋਟਰਸਾਈਕਲ ਨੂੰ ਆਪਣੀ ਲਪੇਟ ਵਿਚ ਲੈ ਲਿਆ।
Publish Date: Wed, 03 Jun 2026 06:06 PM (IST)
Updated Date: Wed, 03 Jun 2026 06:12 PM (IST)
ਪੰਜਾਬੀ ਜਾਗਰਣ ਟੀਮ, ਫਤਹਿਗੜ੍ਹ ਸਾਹਿਬ : ਪਿੰਡ ਮਲਕੋਮਾਜਰਾ ਦੇ ਨਜ਼ਦੀਕ ਵਾਪਰੇ ਹਾਦਸੇ ਵਿਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਕੇ ਉੱਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ ਬੇਟਾ ਅਤੇ ਇੱਕ ਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਪਿੰਡ ਜੱਲਾ ਨਿਵਾਸੀ ਕੇਵਲ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕ ਕੇਵਲ ਸਿੰਘ ਦਾ ਬੇਟਾ ਪ੍ਰਦੀਪ ਸਿੰਘ ਆਪਣੇ ਪਿਤਾ ਨੂੰ ਮੋਟਰਸਾਈਕਲ ਉੱਤੇ ਅਜਨਾਲੀ ਵਿਚ ਸਥਿਤ ਇੱਕ ਮਿੱਲ ਵਿਖੇ ਛੱਡਣ ਜਾ ਰਿਹਾ ਸੀ। ਸਵੇਰੇ ਦੋਵੇਂ ਘਰੋਂ ਬਾਈਕ ਉੱਤੇ ਨਿਕਲੇ ਸਨ। ਮ੍ਰਿਤਕ ਦਾ ਦੂਜਾ ਬੇਟਾ ਕੁਲਜੀਤ ਸਿੰਘ ਵੀ ਆਪਣੀ ਦੂਜੀ ਬਾਈਕ ਉੱਤੇ ਉਨ੍ਹਾਂ ਦੇ ਪਿੱਛੇ-ਪਿੱਛੇ ਚੱਲ ਰਿਹਾ ਸੀ।
ਜਿਵੇਂ ਹੀ ਉਹ ਪਿੰਡ ਮਲਕੋਮਾਜਰਾ ਦੇ ਨੇੜੇ ਪਹੁੰਚੇ, ਸਰਹਿੰਦ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਪਹਿਲਾਂ ਸੜਕ ਉੱਤੇ ਜਾ ਰਹੇ ਸਾਈਕਲ ਸਵਾਰ ਮੁਖਤਿਆਰ ਸਿੰਘ ਨਿਵਾਸੀ ਮਲਕੋਮਾਜਰਾ ਨੂੰ ਟੱਕਰ ਮਾਰੀ। ਇਸ ਤੋਂ ਬਾਅਦ ਬੇਕਾਬੂ ਕਾਰ ਨੇ ਪ੍ਰਦੀਪ ਸਿੰਘ ਦੀ ਮੋਟਰਸਾਈਕਲ ਨੂੰ ਆਪਣੀ ਲਪੇਟ ਵਿਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕੇਵਲ ਸਿੰਘ ਦੀ ਮੌਕੇ ਉੱਤੇ ਹੀ ਮੌਤ ਹੋ ਗਈ।
ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ ਦੋਵੇਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਪਹੁੰਚਾਇਆ ਗਿਆ। ਪ੍ਰਦੀਪ ਸਿੰਘ ਨੂੰ ਪੀਜੀਆਈ ਚੰਡੀਗੜ੍ਹ ਅਤੇ ਮੁਖਤਿਆਰ ਸਿੰਘ ਨੂੰ ਸਰਕਾਰੀ ਹਸਪਤਾਲ ਸੈਕਟਰ-32 ਚੰਡੀਗੜ੍ਹ ਰੈਫਰ ਕਰ ਦਿੱਤਾ।
ਘਟਨਾ ਤੋਂ ਬਾਅਦ ਕਾਰ ਚਾਲਕ ਮੌਕੇ ਉੱਤੇ ਹੀ ਗੱਡੀ ਛੱਡ ਕੇ ਫਰਾਰ ਹੋ ਗਿਆ। ਪੁਲਿਸ ਨੇ ਕਾਰ ਨੂੰ ਕਬਜ਼ੇ ਵਿਚ ਲੈ ਲਿਆ ਹੈ। ਕੁਲਜੀਤ ਸਿੰਘ ਦੇ ਬਿਆਨਾਂ ਦੇ ਆਧਾਰ ਉੱਤੇ ਅਗਿਆਤ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ ਹੈ।