- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਜ਼ਦੀਕੀ ਪਿੰਡ ਚਹਿਲਾ ਨਜ਼ਦੀਕ ਬੀਤੀ ਰਾਤ ਇੱਕ ਟਰੈਕਟਰ ਅਤੇ ਮੋਟਰ ਸਾਈਕਲ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਸਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਟਰੈਕਟਰ ਡਰਾਈਵਰ ਮੌਕੇ 'ਤੇ ਟਰੈਕਟਰ ਛੱਡ ਕੇ ਫ਼ਰਾਰ ਹੋ ਗਿਆ।

ਗਰਗ , ਪੰਜਾਬੀ ਜਾਗਰਣ, ਅਮਲੋਹ : ਨਜ਼ਦੀਕੀ ਪਿੰਡ ਚਹਿਲਾ ਨਜ਼ਦੀਕ ਬੀਤੀ ਰਾਤ ਇੱਕ ਟਰੈਕਟਰ ਅਤੇ ਮੋਟਰ ਸਾਈਕਲ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਸਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਟਰੈਕਟਰ ਡਰਾਈਵਰ ਮੌਕੇ 'ਤੇ ਟਰੈਕਟਰ ਛੱਡ ਕੇ ਫ਼ਰਾਰ ਹੋ ਗਿਆ।
ਪੁਲਿਸ ਨੇ ਮਿ੍ਤਕ ਕਮਲਜੀਤ ਸਿੰਘ ਦੇ ਸਪੁੱਤਰ ਜਗਸੀਰ ਸਿੰਘ ਦੇ ਬਿਆਨ ਤੇ ਅਣਪਛਾਤੇ ਟਰੈਕਟਰ ਸਵਾਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ
ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਕਮਲਜੀਤ ਸਿੰਘ ਪਿੰਡ ਮੀਆਪੁਰ ਅਤੇ ਬਲਜਿੰਦਰ ਸਿੰਘ ਪਿੰਡ ਲੱਖਾ ਸਿੰਘ ਵਾਲਾ ਅਮਲੋਹ ਤੋਂ ਆਪਣੇ ਪਿੰਡ ਵੱਲ ਜਾ ਰਹੇ ਸੀ ਕਿ ਸਾਹਮਣੇ ਤੋਂ ਆ ਰਹੇ ਇੱਕ ਸਵਰਾਜ ਟਰੈਕਟਰ ਜਿਸ ਦੇ ਮਗਰ ਤਵੀਆਂ ਪਾਈਆਂ ਹੋਈਆਂ ਸਨ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤੀ ਕਿ ਤਵੀਆਂ ਥੱਲੇ ਆ ਕੇ ਕਮਲਜੀਤ ਸਿੰਘ ਅਤੇ ਬਲਜਿੰਦਰ ਸਿੰਘ ਬੂਰੀ ਤਰਾਂ ਜ਼ਖ਼ਮੀ ਹੋ ਗਏ। ਕਮਲਜੀਤ ਸਿੰਘ ਜ਼ਖ਼ਮਾਂ ਦੀ ਤਾਬ ਨਾ ਝਲਦੇ ਹੋਏ ਹਸਪਤਾਲ ਲਿਜਾਂਦੇ ਹੋਏ ਰਸਤੇ ਵਿੱਚ ਦਮ ਤੋੜ ਗਿਆ। ਜਦੋਂ ਕੋਈ ਬਲਜਿੰਦਰ ਸਿੰਘ ਨੂੰ ਪਹਿਲਾਂ ਸਿਵਲ ਹਸਪਤਾਲ ਅਮਲੋਹ ਤੇ ਬਾਅਦ ਵਿੱਚ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।