Fatehgarh Sahib News : ਪੰਜਾਬ ਯੂਨੀਵਰਸਿਟੀ ਫਾਇਰਿੰਗ ਮਾਮਲੇ 'ਚ ਇੱਕ ਸ਼ੂਟਰ ਗ੍ਰਿਫ਼ਤਾਰ, ਅਮਲੋਹ ਨੇੜੇ ਪੁਲਿਸ ਨਾਲ ਹੋਇਆ ਮੁਕਾਬਲਾ
ਪੰਜਾਬ ਯੂਨੀਵਰਸਿਟੀ ਫਾਇਰਿੰਗ ਮਾਮਲੇ ‘ਚ ਏਜੀਟੀਐੱਫ ਨੇ ਵੱਡੀ ਕਾਰਵਾਈ ਕਰਦਿਆਂ ਅਮਲੋਹ ਨੇੜੇ ਮੁਕਾਬਲੇ ਤੋਂ ਬਾਅਦ ਇੱਕ ਸ਼ੂਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਆਪ੍ਰੇਸ਼ਨ ਦੀ ਅਗਵਾਈ ਡੀਐੱਸਪੀ ਰਾਜਨ ਪਰਮਿੰਦਰ ਕਰ ਰਹੇ ਸਨ। ਮੁਲਜ਼ਮ ਜਸਪ੍ਰੀਤ ਸਿੰਘ ਉਰਫ ਜੱਸ ਨਿਵਾਸੀ ਕੋਟਲਾ ਮਸੂਦਾਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੂੰ ਪਿੰਡ ਨੂਰਪੁਰਾ ਨੇੜੇ ਮੁਕਾਬਲੇ ਤੋਂ ਬਾਅਦ ਕਾਬੂ ਕੀਤਾ ਗਿਆ ਹੈ।
Publish Date: Thu, 26 Mar 2026 06:08 PM (IST)
Updated Date: Thu, 26 Mar 2026 06:12 PM (IST)
ਗਰਗ, ਅਮਲੋਹ : ਪੰਜਾਬ ਯੂਨੀਵਰਸਿਟੀ ਫਾਇਰਿੰਗ ਮਾਮਲੇ ‘ਚ ਏਜੀਟੀਐੱਫ ਨੇ ਵੱਡੀ ਕਾਰਵਾਈ ਕਰਦਿਆਂ ਅਮਲੋਹ ਨੇੜੇ ਮੁਕਾਬਲੇ ਤੋਂ ਬਾਅਦ ਇੱਕ ਸ਼ੂਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਆਪ੍ਰੇਸ਼ਨ ਦੀ ਅਗਵਾਈ ਡੀਐੱਸਪੀ ਰਾਜਨ ਪਰਮਿੰਦਰ ਕਰ ਰਹੇ ਸਨ। ਮੁਲਜ਼ਮ ਜਸਪ੍ਰੀਤ ਸਿੰਘ ਉਰਫ ਜੱਸ ਨਿਵਾਸੀ ਕੋਟਲਾ ਮਸੂਦਾਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੂੰ ਪਿੰਡ ਨੂਰਪੁਰਾ ਨੇੜੇ ਮੁਕਾਬਲੇ ਤੋਂ ਬਾਅਦ ਕਾਬੂ ਕੀਤਾ ਗਿਆ ਹੈ।
ਗੰਭੀਰ ਰੂਪ ਵਿੱਚ ਜ਼ਖ਼ਮੀ ਮੁਲਜ਼ਮ ਜਸਪ੍ਰੀਤ ਨੂੰ ਸਿਵਲ ਹਸਪਤਾਲ ਅਮਲੋਹ ਵਿਖੇ ਦਾਖਲ ਕਰਵਾਇਆ ਗਿਆ। ਵਰਨਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਹੋਈ ਫਾਇਰਿੰਗ ਕੀਤੀ ਗਈ ਸੀ। ਇਸ ਮਾਮਲੇ ਵਿੱਚ ਪੰਜਾਬ ਏਜੀਟੀਐਫ (ਐਂਟੀ ਗੈਂਗਸਟਰ ਟਾਸਕ ਫੋਰਸ) ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਏਜੀਟੀਐਫ ਦੀ ਟੀਮ ਵੱਲੋਂ ਲਗਾਤਾਰ ਇਸਦਾ ਪਿੱਛਾ ਕੀਤਾ ਜਾ ਰਿਹਾ ਸੀ। ਇਸ ਮਾਮਲੇ ਨਾਲ ਜੁੜੇ ਸ਼ੂਟਰ ਦਾ ਅਮਲੋਹ ਵਿੱਚ ਐਨਕਾਊਂਟਰ ਕੀਤਾ ਗਿਆ ਹੈ।