- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਆਈਏ ਸਟਾਫ ਸਰਹਿੰਦ, ਥਾਣਾ ਬਡਾਲੀ ਆਲਾ ਸਿੰਘ ਅਤੇ ਪੁਲਿਸ ਚੌਕੀ ਚੁੰਨੀ ਕਲਾਂ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ।

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸੀਆਈਏ ਸਟਾਫ ਸਰਹਿੰਦ, ਥਾਣਾ ਬਡਾਲੀ ਆਲਾ ਸਿੰਘ ਅਤੇ ਪੁਲਿਸ ਚੌਕੀ ਚੁੰਨੀ ਕਲਾਂ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਜਦੋਂ ਪੁਲਿਸ ਪਾਰਟੀ ਸੀਆਈਏ ਸਟਾਫ ਸਰਹਿੰਦ ਤੇ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਪਾਰਟੀ ਸਹਿਜਪ੍ਰੀਤ ਸਿੰਘ ਅਤੇ ਮਹਿਕਪ੍ਰੀਤ ਸਿੰਘ ਨੂੰ ਪਿੰਡ ਵਾਸੀਆਂ ਵੈਦਵਾਨ ਨੇੜੇ ਐਸਵਾਈਐਲ ਨਹਿਰ ਕੋਲ ਕਥਿਤ ਦੀ ਬਰਾਮਦਗੀ ਲਈ ਲੈ ਕੇ ਗਈ, ਤਾਂ ਦੋਵਾਂ ਵਿਅਕਤੀਆਂ ਨੇ ਕਥਿਤ ਤੌਰ ’ਤੇ ਪਿਸਤੌਲ ਕੱਢ ਕੇ ਪੁਲਿਸ 'ਤੇ ਹਮਲਾ ਕਰ ਦਿੱਤਾ, ਜਿਸ ਵਿਚ ਸਹਿਜਪ੍ਰੀਤ ਸਿੰਘ ਅਤੇ ਮਹਿਕਪ੍ਰੀਤ ਸਿੰਘ ਜ਼ਖ਼ਮੀ ਹੋ ਗਏ ਅਤੇ ਹੌਲਦਾਰ ਗੁਰਪ੍ਰੀਤ ਸਿੰਘ ਵੀ ਜ਼ਖ਼ਮੀ ਹੋ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਬੀਤੇ ਦਿਨੀਂ ਸੀਆਈਏ ਸਟਾਫ ਸਰਹਿੰਦ ਦੀ ਪੁਲਿਸ ਟੀਮ ਨੇ ਹਰਮਨਦੀਪ ਸਿੰਘ, ਰੂਪਨ ਸਿੰਘ ਅਤੇ ਗੁਰਜੰਟ ਸਿੰਘ ਜੰਟੀ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਕੋਲੋਂ ਇਕ ਪਿਸਟਲ 315 ਬੋਰ, 10 ਰੌਂਦ ਬਰਾਮਦ ਕੀਤੇ ਸਨ। ਉਕਤ ਵਿਅਕਤੀ ਕਥਿਤ ਤੌਰ ’ਤੇ ਨਜਾਇਜ਼ ਅਸਲੇ, ਨਸ਼ੇ ਦੇ ਦਾ ਕਾਰੋਬਾਰ ਅਤੇ ਲੋਕਾਂ ਤੋਂ ਫਿਰੌਤੀਆਂ ਇਕੱਠੀਆਂ ਕਰਦੇ ਸਨ। ਜਿਨਾਂ ਦੇ ਸਬੰਧ ਵਿਚ ਵਿਦੇਸ਼ਾਂ ਦੇ ਸੰਬੰਧ ਵਿਦੇਸ਼ਾਂ ਵਿਚ ਬੈਠੇ ਗੈਂਗਸਟਰਾਂ ਨਾਲ ਵੀ ਹਨ।
ਇਸ ਮਾਮਲੇ ਵਿਚ ਬੀਤੇ ਦਿਨ ਸਹਿਜਪ੍ਰੀਤ ਸਿੰਘ, ਮਹਿਕਪ੍ਰੀਤ ਸਿੰਘ ਅਤੇ ਮਨਜੋਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਉਕਤ ਤਿੰਨੇ ਵਿਅਕਤੀਆਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਲੈ ਲਿਆ ਸੀ। ਪੁਲਿਸ ਦੇ ਦਾਅਵੇ ਮੁਤਾਬਿਕ ਸਹਿਜਪ੍ਰੀਤ ਸਿੰਘ ਅਤੇ ਮਹਿਕਪ੍ਰੀਤ ਸਿੰਘ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਪਿੰਡ ਬਾਸੀਆਂ ਵੈਦਵਾਨ ਨੇੜੇ ਐਸਵਾਈਐਲ ਦੇ ਨੇੜੇ ਬੇਅਬਾਦ ਜਗ੍ਹਾ ਕੋਲ ਲਿਜਾਇਆ ਗਿਆ ਸੀ, ਜਿੱਥੋਂ ਮਹਿਕਪ੍ਰੀਤ ਸਿੰਘ ਨੇ ਛੁਪਾਇਆ ਹੋਇਆ ਪਿਸਤੌਲ ਕੱਢ ਕੇ ਪੁਲਿਸ ਤੇ ਹਮਲਾ ਕਰ ਦਿੱਤਾ ਅਤੇ ਸਹਿਜਪ੍ਰੀਤ ਸਿੰਘ ਨੇ ਪੁਲਿਸ ਟੀਮ ਨੂੰ ਹੱਥੋਪਾਈ ਕੀਤੀ।
ਪੁਲਿਸ ਦੀ ਜਵਾਬੀ ਕਾਰਵਾਈ ਵਿਚ ਮਹਿਕਪ੍ਰੀਤ ਸਿੰਘ ਦੇ ਲੱਤ ਵਿਚ ਗੋਲੀ ਲੱਗੀ ਅਤੇ ਸਹਿਜਪ੍ਰੀਤ ਸਿੰਘ ਦੀ ਲੱਤ ਤੇ ਸੱਟ ਲੱਗੀ, ਜਦ ਕਿ ਇਸ ਮੌਕੇ ਹੌਲਦਾਰ ਗੁਰਪ੍ਰੀਤ ਸਿੰਘ ਵੀ ਜ਼ਖ਼ਮੀ ਹੋ ਗਿਆ। ਤਿੰਨਾਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।