- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਕ ਅਨਾਜ ਮੰਡੀ ਨਜ਼ਦੀਕ ਬੱਸ ਸਟੈਂਡ ਸਾਹਮਣੇ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਦੀ ਹੋਈ ਟੱਕਰ ’ਚ ਦੋ ਔਰਤਾਂ ਦੀ ਦਰਦਨਾਕ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਗਰਗ, ਪੰਜਾਬੀ ਜਾਗਰਣ, ਅਮਲੋਹ : ਸਥਾਨਕ ਅਨਾਜ ਮੰਡੀ ਨਜ਼ਦੀਕ ਬੱਸ ਸਟੈਂਡ ਸਾਹਮਣੇ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਦੀ ਹੋਈ ਟੱਕਰ ’ਚ ਦੋ ਔਰਤਾਂ ਦੀ ਦਰਦਨਾਕ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਪਿੰਡ ਭੱਦਲਥੂਹਾ ਦੇ ਵਸਨੀਕ ਮੁਹੰਮਦ ਰੋਜਿਤ ਨੇ ਦੱਸਿਆ ਕਿ ਉਹ ਆਪਣੀ ਪਤਨੀ ਰਵੀਸਨ ਖ਼ਾਤੂਨ ਅਤੇ ਭਰਜਾਈ ਮਦੀਨਾ ਖ਼ਾਤੂਨ ਨੂੰ ਮੋਟਰਸਾਈਕਲ ’ਤੇ ਲੈ ਕੇ ਅਮਲੋਹ ਤੋਂ ਪਿੰਡ ਭੱਦਲਥੂਹਾ ਵੱਲ ਜਾ ਰਿਹਾ ਸੀ। ਜਦੋਂ ਉਹ ਨਵੇਂ ਬੱਸ ਸਟੈਂਡ ਅਨਾਜ ਮੰਡੀ ਨਜ਼ਦੀਕ ਪਹੁੰਚੇ ਤਾਂ ਅੱਗੇ ਜਾ ਰਹੀ ਆਲੂਆਂ ਨਾਲ ਭਰੀ ਟਰੈਕਟਰ-ਟਰਾਲੀ ਦੇ ਚਾਲਕ ਨੇ ਅਚਾਨਕ ਟਰੈਕਟਰ ਮੰਡੀ ਵੱਲ ਮੋੜ ਲਿਆ। ਇਸ ਕਾਰਨ ਮੋਟਰਸਾਈਕਲ ਹਾਦਸਾਗ੍ਰਸਤ ਹੋ ਗਿਆ ਅਤੇ ਦੋਵੇਂ ਔਰਤਾਂ ਟਰੈਕਟਰ-ਟਰਾਲੀ ਹੇਠਾਂ ਆ ਗਈਆਂ, ਜਿਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।