- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਰਹਿਨੁਮਾਈ ਹੇਠ ਵਾਰਡ ਨੰਬਰ 7, ਰਾਮ ਦਾਸ ਨਗਰ ਸਰਹਿੰਦ ਵਿਖੇ ਕਈ ਆਗੂਆਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

ਪੰਜਾਬੀ ਜਾਗਰਣ ਟੀਮ, ਸਰਹਿੰਦ : ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਰਹਿਨੁਮਾਈ ਹੇਠ ਵਾਰਡ ਨੰਬਰ 7, ਰਾਮ ਦਾਸ ਨਗਰ ਸਰਹਿੰਦ ਵਿਖੇ ਕਈ ਆਗੂਆਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਕੁਲਜੀਤ ਸਿੰਘ ਨਾਗਰਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਿਮਰਨ ਕੌਰ, ਅਨਕੁਰ, ਹਰਵਿੰਦਰ ਕੌਰ, ਅਨੀਤਾ ਕੁਮਾਰੀ, ਚਰਨਜੀਤ ਕੌਰ, ਹਿੰਮਤ ਸਿੰਘ, ਰਾਮ ਬਾਬੂ ਸ਼ਾਹ, ਗੌਰੀ ਸ਼ਾਹ ਅਤੇ ਬਲਜੀਤ ਕੌਰ ਸਮੇਤ ਸਮੂਹ ਆਗੂਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਅਤੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨਾਲ ਜੁੜ ਕੇ ਲੋਕ ਪਾਰਟੀ ਨਾਲ ਆਪਣੀ ਸਾਂਝ ਮਜ਼ਬੂਤ ਕਰ ਰਹੇ ਹਨ। ਕਾਂਗਰਸ ਪਾਰਟੀ ਹਮੇਸ਼ਾ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਯਤਨਸ਼ੀਲ ਰਹੀ ਹੈ।
ਸਾਬਕਾ ਵਿਧਾਇਕ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਵਰਕਰਾਂ ਦੀ ਮਿਹਨਤ, ਸਮਰਪਣ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ। ਉਨ੍ਹਾਂ ਨਵੇਂ ਸ਼ਾਮਲ ਹੋਏ ਆਗੂਆਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਸਿਮਰਨ ਕੌਰ, ਜਿਨ੍ਹਾਂ ਨੇ ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵੱਲੋਂ ਨਗਰ ਕੌਂਸਲ ਦੀ ਚੋਣ ਵੀ ਲੜੀ ਸੀ, ਨੇ ਵੀ ਭਾਜਪਾ ਨੂੰ ਅਲਵਿਦਾ ਕਹਿ ਕੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਓ.ਬੀ.ਸੀ ਸੈੱਲ ਦੇ ਜਿਲ੍ਹਾ ਪ੍ਰਧਾਨ ਗੁਲਸ਼ਨ ਰਾਏ ਬੋਬੀ, ਬਲਾਕ ਪ੍ਰਧਾਨ ਸਰਹਿੰਦ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲਾ, ਕੌਂਸਲਰ ਨਰਿੰਦਰ ਕੁਮਾਰ ਬਿੰਦਰ, ਜਸਵੀਰ ਸਿੰਘ, ਸੰਤ ਰਾਮ, ਸੰਤ ਸੋਹਲ, ਹਨੀ ਭਾਰਦਵਾਜ, ਹਰਦੀਪ ਸਿੰਘ ਹੈਪੀ ਤੇ ਹੋਰ ਹਾਜ਼ਰ ਸਨ।