ਬਿਕਰਮਜੀਤ ਸਹੋਤਾ, ਫ਼ਤਹਿਗੜ੍ਹ ਸਾਹਿਬ : ਵਿਕਾਸ ਪੱਖੋਂ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ 'ਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ, ਹਲਕੇ ਨੂੰ ਸੂਬੇ ਦਾ ਮਾਡਲ ਹਲਕਾ ਬਣਾ ਕੇ ਪੇਸ਼ ਕਰਾਂਗੇ। ਇਹ ਪ੍ਰਗਟਾਵਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਜੋਤੀ ਸਰੂਪ ਮੋੜ ਵਿਖੇ ਇੰਟਰਲਾਕ ਟਾਈਲਾਂ ਦਾ ਕੰਮ ਸ਼ੁਰੂ ਕਰਾਉਣ ਸਮੇਂ ਕੀਤਾ। ਉਨਾਂ੍ਹ ਕਿਹਾ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੀ ਯਾਦਗਾਰ ਸਥਾਪਿਤ ਹੈ, ਸੰਗਤ ਦੇਸ਼-ਵਿਦੇਸ਼ ਤੋਂ ਇਸ ਧਰਤੀ ਤੇ ਨਤਮਸਤਕ ਹੋਣ ਲਈ ਆਉਂਦੀ ਹੈ। ਇਸ ਲਈ ਫਤਹਿਗੜ੍ਹ ਸਾਹਿਬ ਦੀ ਇਤਿਹਾਸਕ ਮਹੱਤਤਾ ਨੂੰ ਦੇਖਦਿਆਂ ਸ਼ਹਿਰ ਦਾ ਪੂਰਨ ਵਿਕਾਸ ਕੀਤਾ ਜਾਵੇਗਾ। ਸੁੰਦਰੀ ਕਰਨ ਪੱਖੋਂ ਵੀ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ੍ਹ ਦੱਸਿਆ ਕਿ ਇਸ ਕੰਮ ਦੇ ਦੌਰਾਨ ਜੋਤੀ ਸਰੂਪ ਮੋੜ ਤੋਂ ਲੈ ਕੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਦੇ ਦਫਤਰ ਤੱਕ ਸੜਕ ਦੇ ਦੋਵੇਂ ਪਾਸੇ ਇੰਟਰਲਾਕ ਟਾਈਲਾਂ ਲਗਾਈਆਂ ਜਾਣਗੀਆਂ। ਉਨਾਂ੍ਹ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਰੋਜ਼ਾਨਾ ਮੀਟਿੰਗਾਂ ਦਾ ਦੌਰ ਜਾਰੀ ਹੈ ਅਤੇ ਜੋ ਵੀ ਵਿਕਾਸ ਕਾਰਜ ਰੁਕੇ ਹੋਏ ਹਨ ਉਨਾਂ੍ਹ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ। ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਆਸ ਪਾਸ ਕੰਮ ਕਰਨ ਵਾਲੇ ਠੇਕੇਦਾਰਾਂ ਅਤੇ ਪ੍ਰਸ਼ਾਸਨ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਸ਼ਹੀਦੀ ਸਭਾ ਤੋਂ ਇਕ ਮਹੀਨਾ ਪਹਿਲਾਂ ਸਾਰੇ ਕੰਮਾਂ ਨੂੰ ਪੂਰਾ ਕੀਤਾ ਜਾਵੇ। ਇਸ ਮੌਕੇ ਸੂਬਾ ਸਪੋਕਸਮੈਨ ਗੁਰਵਿੰਦਰ ਸਿੰਘ ਿਢੱਲੋਂ, ਪਵੇਲ ਹਾਂਡਾ, ਰਮੇਸ਼ ਕੁਮਾਰ ਸੋਨੂੰ, ਪਿ੍ਰਤਪਾਲ ਜੱਸੀ, ਰਸ਼ਪਿੰਦਰ ਸਿੰਘ ਰਾਜਾ, ਐਡਵੋਕੇਟ ਅਮਰਿੰਦਰ ਮੰਡੋਫਲ, ਐਡਵੋਕੇਟ ਗੁਰਪ੍ਰਰੀਤ ਸਿੰਘ ਕੈੜੇ, ਨਬੀ ਸਰਹਿੰਦ, ਮਨੀ ਚੋਪੜਾ, ਸਨੀ ਚੋਪੜਾ, ਗੁਰਬਚਨ ਕੌਰ, ਮੱਖਣ ਸਹੋਤਾ ਆਦਿ ਮੌਜੂਦ ਸਨ।