
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਨਵਜੰਮੀ ਬੱਚੀ ਨੂੰ ਭੇਟ ਕੀਤੀ 21 ਹਜ਼ਾਰ ਰੁਪਏ ਦੀ ਐੱਫਡੀ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਰਹਿੰਦ ਨਗਰ ਕੌਂਸਲ ਦੇ ਵਾਰਡ ਨੰਬਰ 22 ਤੋਂ ਕੌਂਸਲਰ ਜਸਵੀਰ ਸਿੰਘ ਬੰਟੀ ਨੇ ਚੋਣਾਂ ਦੌਰਾਨ ਕੀਤਾ ਆਪਣਾ ਵਾਅਦਾ ਪੂਰਾ ਕਰਦਿਆਂ ਵਾਰਡ ’ਚ ਜਨਮੀ ਇਕ ਬੱਚੀ ਦੇ ਨਾਮ ’ਤੇ 21,000 ਰੁਪਏ ਦੀ ਐੱਫਡੀ ਪਰਿਵਾਰ ਨੂੰ ਸੌਂਪੀ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਚੋਣਾਂ ਦੌਰਾਨ ਵਾਰਡ ’ਚ ਜਨਮ ਲੈਣ ਵਾਲੀ ਹਰ ਬੱਚੀ ਦੇ ਸੁਨਹਿਰੇ ਭਵਿੱਖ ਲਈ 21,000 ਰੁਪਏ ਦੀ ਐੱਫਡੀ ਆਪਣੇ ਕੋਲੋਂ ਕਰਵਾ ਕੇ ਦੇਣ ਦਾ ਐਲਾਨ ਕੀਤਾ ਸੀ। ਇਸ ਮੌਕੇ ਕੌਂਸਲਰ ਜਸਵੀਰ ਸਿੰਘ ਬੰਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਜੋ ਵੀ ਵਾਅਦਾ ਕਰਦੀ ਹੈ, ਉਸ ਨੂੰ ਪੂਰਾ ਕਰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਹ ਇੱਕ ਬੱਚੀ ਨੂੰ ਐੱਫਡੀ ਦੇ ਚੁੱਕੇ ਹਨ ਅਤੇ ਭਵਿੱਖ ’ਚ ਵੀ ਵਾਰਡ ਅੰਦਰ ਜਨਮ ਲੈਣ ਵਾਲੀ ਹਰ ਬੱਚੀ ਨੂੰ ਇਹ ਸਹਾਇਤਾ ਜਾਰੀ ਰਹੇਗੀ। ਇਸ ਮੌਕੇ ਐਡਵੋਕੇਟ ਬਲਜੀਤ ਸਿੰਘ ਕਾਹਲੋਂ, ਐਡਵੋਕੇਟ ਮਹਿੰਦਰ ਪਾਲ ਸਿੰਘ ਬੱਤਰਾ, ਐਡਵੋਕੇਟ ਸਵਰਨਜੀਤ ਸਿੰਘ ਸਿੱਧੂ, ਅਮਰੀਕ ਸਿੰਘ ਸੈਣੀ, ਹਰਵਿੰਦਰ ਸਿੰਘ ਰਿੰਕੂ ਸੈਣੀ, ਸੁਰਿੰਦਰ ਸਿੰਘ ਬੱਬੂ, ਸ਼ਹਿਰੀ ਪ੍ਰਧਾਨ ਬਲਜਿੰਦਰ ਸਿੰਘ, ਰਾਜਵਿੰਦਰ ਸਿੰਘ, ਰੋਹਿਤ ਟੰਡਨ, ਮਨਦੀਪ ਸਿੰਘ ਸੈਣੀ, ਹਰਿੰਦਰ ਸਿੰਘ ਸੈਣੀ, ਬਲਜਿੰਦਰ ਸਿੰਘ ਸੈਣੀ, ਬਲਕਰਨ ਸਿੰਘ ਬਰਾੜ, ਕੁਲਵੰਤ ਸਿੰਘ ਅਤੇ ਸੁਰਜੀਤ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।