ਖੇਡ ਸਟੇਡੀਅਮ ’ਚ ਗਣਤੰਤਰ ਦਿਵਸ ਸਮਾਗਮ ਦੀ ਅੰਤਿਮ ਰਿਹਰਸਲ ਹੋਈ
ਖੇਡ ਸਟੇਡੀਅਮ ਮਾਧੋਪੁਰ ਵਿਖੇ ਗਣਤੰਤਰ ਦਿਵਸ ਸਮਾਰੋਹ ਦੀ ਅੰਤਿਮ ਰਿਹਰਸਲ ਹੋਈ
Publish Date: Sat, 24 Jan 2026 06:33 PM (IST)
Updated Date: Sat, 24 Jan 2026 06:37 PM (IST)

- ਏਡੀਸੀ ਪੂਜਾ ਸਿਆਲ ਗਰੇਵਾਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : 77ਵੇਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਖੇਡ ਸਟੇਡੀਅਮ ਮਾਧੋਪੁਰ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੰਤਿਮ ਰਿਹਰਸਲ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਕੌਮੀ ਝੰਡਾ ਫਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ। ਇਸ ਮੌਕੇ ਐੱਸਪੀ ਹਰਵੰਤ ਕੌਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਫਹਿਰਾਉਣ ਦੀ ਰਸਮ ਅਦਾ ਕਰਨਗੇ। ਅੰਤਿਮ ਰਿਹਰਸਲ ਮੌਕੇ ਮਾਰਚ ਪਾਸਟ ਵਿੱਚ ਪਰੇਡ ਕਮਾਂਡਰ ਡੀਐੱਸਪੀ ਹੈੱਡਕੁਆਰਟਰ ਹਰਤੇਸ਼ ਕੌਸ਼ਿਕ ਦੀ ਅਗਵਾਈ ਹੇਠ ਪੰਜਾਬ ਪੁਲਿਸ, ਹੋਮਗਾਰਡਜ਼ ਸਮੇਤ ਵੱਖ-ਵੱਖ ਸਕੂਲਾਂ ਦੀਆਂ ਟੁਕੜੀਆਂ ਨੇ ਹਿੱਸਾ ਲਿਆ। ਇਸ ਉਪਰੰਤ ਵਿਭਾਗੀ ਸਕੀਮਾਂ ਤੇ ਆਧਾਰਿਤ ਝਾਕੀਆਂ ਦੀ ਪੇਸ਼ਕਾਰੀ ਕੀਤੀ ਗਈ। ਸਕੂਲੀ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਤੇ ਸੀਐੱਮ ਦੀ ਯੋਗਸ਼ਾਲਾ ਦੇ ਸਿੱਖਿਆਰਥੀਆਂ ਨੇ ਯੋਗ ਆਸਨਾਂ ਦੀ ਪੇਸ਼ਕਾਰੀ ਕੀਤੀ। ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਏਡੀਸੀ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ, ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ ਦੀ ਮੌਜੂਦਗੀ ਵਿੱਚ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਸਮੀਖਿਆ ਮੀਟਿੰਗ ਕਰ ਕੇ ਲੁੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।