ਜਰੂਰੀ ਐਡ ਪਾਰਟੀ: ਮਾਰਕੀਟ ਕਮੇਟੀ ਚਨਾਰਥਲ ਵੱਲੋਂ ਮ੍ਰਿਤਕ ਪ੍ਰਦੀਪ ਸਿੰਘ ਦੇ ਪਰਿਵਾਰ ਨੂੰ 3 ਲੱਖ ਰੁਪਏ ਦੀ ਵਿੱਤੀ ਸਹਾਇਤਾ
ਮਾਰਕੀਟ ਕਮੇਟੀ ਚਨਾਰਥਲ ਵੱਲੋਂ ਮ੍ਰਿਤਕ ਪ੍ਰਦੀਪ ਸਿੰਘ ਦੇ ਪਰਿਵਾਰ ਨੂੰ 3 ਲੱਖ ਰੁਪਏ ਦੀ ਵਿੱਤੀ ਸਹਾਇਤਾ
Publish Date: Thu, 29 Oct 2026 06:44 PM (IST)
Updated Date: Thu, 29 Oct 2026 06:46 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਮਾਰਕੀਟ ਕਮੇਟੀ ਚਨਾਰਥਲ ਵੱਲੋਂ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਪਿੰਡ ਰੁੜਕੀ ਦੇ ਵਸਨੀਕ ਸਵ. ਪ੍ਰਦੀਪ ਸਿੰਘ ਦੇ ਪਰਿਵਾਰ ਨੂੰ ਨੀਤੀ ਤਹਿਤ 3 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਭੇਟ ਕੀਤਾ। ਉਨ੍ਹਾਂ ਕਿਹਾ ਕਿ ਦੁੱਖ ਦੀ ਘੜੀ ’ਚ ਪੀੜਤ ਪਰਿਵਾਰ ਦੀ ਮਦਦ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਅਤੇ ਭਵਿੱਖ ਵਿੱਚ ਵੀ ਨਿਯਮਾਂ ਅਨੁਸਾਰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਮੰਡੀਆਂ ’ਚ ਝੋਨੇ ਦੀ ਖ਼ਰੀਦ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਫ਼ਸਲ ਦੀ ਅਦਾਇਗੀ 24 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਬੈਂਕ ਖਾਤਿਆਂ ’ਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ’ਚ ਸੁੱਕਾ ਝੋਨਾ ਹੀ ਲੈ ਕੇ ਆਉਣ। ਇਸ ਮੌਕੇ ਸਰਪੰਚ ਹਰਸ਼ਦੀਪ ਸ਼ਰਮਾ, ਪੰਚ ਧਰਮਪਾਲ ਕੌਰ, ਸਵਰਨ ਕੌਰ, ਪਰਮਜੀਤ ਕੌਰ, ਹਰਵਿੰਦਰਪਾਲ, ਮਨਪ੍ਰੀਤ ਸਿੰਘ, ਵਿਨੋਦ ਬਾਠਿਸ਼, ਪਰਮਜੀਤ ਸਿੰਘ, ਮੇਜਰ ਸਿੰਘ, ਜੁੰਗੀਰ ਸਿੰਘ, ਜਗਤਾਰ ਸਿੰਘ ਅਤੇ ਜਗਸੀਰ ਸਿੰਘ ਮੌਜੂਦ ਸਨ।